18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੰਤ ਬਾਬਾ ਗੁਰਮੁਖ ਸਿੰਘ ਸਕੂਲ ਦੇ ਬੱਚਿਆਂ ਨੇ ਰੰਗ ਉਤਸਵ ਮੁਕਾਬਲੇ 'ਚ ਭਾਗ ਲਿਆ

Ad Position 21
No active advertisement
ਅਜੀਤ ਡੈਸਕ 22-04-2026
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰੰਗ ਉਤਸਵ ਜਸ਼ਨ ਦੇ ਅੰਤਰਰਾਸ਼ਟਰੀ ਮੁਕਾਬਲੇ ਵਿਚ ਭਾਗ ਲੈਂਦਿਆਂ ਆਪਣੀ ਕਲਾ ਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਡਰਾਇੰਗ, ਲਿਖਾਈ ਤੇ ਪੇਂਟਿੰਗ ਵਰਗੀਆਂ ਗਤੀਵਿਧੀਆਂ ਸ਼ਾਮਿਲ ਸਨ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੀ ਲਗਨ ਤੇ ਜੋਸ਼ ਨਾਲ ਭਾਗ ਲਿਆ | ਬੱਚਿਆਂ ਦੀ ਕਲਾ ਤੇ ਮਿਹਨਤ ਨੇ ਸਭ ਦਾ ਮਨ ਮੋਹ ਲਿਆ | ਰੰਗ ਉਤਸਵ ਸੰਸਥਾ ਵਲੋਂ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਉਤਸਾਹਿਤ ਕਰਨ ਲਈ ਇਨਾਮ ਭੇਜੇ ਗਏ, ਜਿਨ੍ਹਾਂ ਵਿਚ ਪੋ੍ਰਜੈਕਟਰ, ਹੈਡਫ਼ੋਨ, ਡਿਜੀਟਲ ਬੁੱਕ, ਤਗ਼ਮੇ ਤੇ ਕੁਇਜ ਗੇਮ ਆਦਿ ਸ਼ਾਮਿਲ ਹਨ | ਸਕੂਲ ਵਿਚ ਵਿਸ਼ੇਸ਼ ਸਮਾਰੋਹ ਦੌਰਾਨ ਬੱਚਿਆਂ ਨੂੰ ਇਹ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਇੰਟਰਨੈਸ਼ਨਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪਿ੍ੰਸੀਪਲ ਜਯੋਤੀ ਗੂੰਬਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਵਾਢੀ ਦਿਵਸ ਮਨਾਇਆ ਅਗਲੀ ਖ਼ਬਰ ਪੋਸਟਲ ਅਸਿਸਟੈਂਟ ਨੇਮਪਾਲ ਸਿੰਘ ਸੰਧੂ ਨੂੰ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ
Ad Position 24