18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਵਾਢੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-04-2026
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਹਰਮਹਿੰਦਰ ਪਾਲ)-ਪੀ.ਏ.ਯੂ. ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੇ.ਵੀ.ਕੇ. ਵਿਖੇ ਬਣਾਏ ਗਏ ਪਰਾਲੀ ਪ੍ਰਬੰਧਨ ਸੰਬੰਧੀ ਸਿਖਲਾਈ ਪਲੇਟਫ਼ਾਰਮ ਵਿਚ ਵੱਖ-ਵੱਖ ਤਕਨੀਕਾਂ ਰਾਹੀਂ ਬੀਜੀ ਕਣਕ ਸੰਬੰਧੀ ਵਾਢੀ ਦਿਵਸ ਮਨਾਇਆ ਗਿਆ, ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਪ੍ਰੋਗਰਾਮ ਵਿਚ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਮਾਗਮ ਵਿਚ ਡਾ. ਕਿਰਨ ਬੈਂਸ ਡੀਨ ਕਾਲਜ ਆਫ਼ ਕਮਿਊਨਿਟੀ ਸਾਇੰਸ ਪੀ.ਏ.ਯੂ. ਅਤੇ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਮਹਿਮਾਨ ਵਜੋਂ ਹਿੱਸਾ ਲਿਆ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਾ. ਗੋਸਲ ਨੇ ਕਿਸਾਨਾਂ ਨੂੰ ਮੌਸਮੀ ਤਬਦੀਲੀ ਨਾਲ ਪੈਦਾ ਹੋ ਰਹੀਆਂ ਖੇਤੀ ਮੁਸ਼ਕਿਲਾਂ ਸੰਬੰਧੀ ਜਾਗਰੂਕ ਕੀਤਾ ਅਤੇ ਕੁਦਰਤੀ ਸਰੋਤਾਂ ਦੇ ਸੁਚੱਜੇ ਇਸਤੇਮਾਲ 'ਤੇ ਜ਼ੋਰ ਦਿੱਤਾ | ਉਨ੍ਹਾਂ ਪੀ.ਏ.ਯੂ. ਵਲੋਂ ਵਿਕਸਤ ਕੀਤੀਆਂ ਗਈਆਂ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਇਨ੍ਹਾਂ ਨੂੰ ਕਿਸਾਨ ਪੱਖੀ ਤੇ ਟਿਕਾਊ ਖੇਤੀ ਲਈ ਲਾਭਕਾਰੀ ਦੱਸਿਆ | ਡਾ. ਗੋਸਲ ਨੇ ਕੇ.ਵੀ.ਕੇ. ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਅਤੇ ਪੀ.ਏ.ਯੂ. 'ਤੇ ਉਨ੍ਹਾਂ ਦੇ ਲਗਾਤਾਰ ਭਰੋਸੇ ਲਈ ਧੰਨਵਾਦ ਕੀਤਾ | ਇਸ ਮੌਕੇ ਡਾ. ਕਰਮਜੀਤ ਸ਼ਰਮਾ ਸਹਿਯੋਗੀ ਨਿਰਦੇਸ਼ਕ ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਿੱਟੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਨਾਲ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਅਤੇ ਖੇਤੀ ਖ਼ਰਚਿਆਂ ਵਿਚ ਕਮੀ ਵੀ ਆਉਂਦੀ ਹੈ | ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਕੇ.ਵੀ.ਕੇ. ਫ਼ਾਰਮ ਵਿਖੇ ਬਣਾਏ ਗਏ 'ਪਰਾਲੀ ਪ੍ਰਬੰਧਨ ਸੰਬੰਧੀ ਸਿਖਲਾਈ ਪਲੇਟਫ਼ਾਰਮ' ਵਿਚ ਵੱਖ-ਵੱਖ ਤਕਨੀਕਾਂ ਰਾਹੀਂ ਬੀਜੀ ਹੋਈ ਕਣਕ ਅਤੇ ਹੋਰ ਖੋਜ ਪ੍ਰਦਰਸ਼ਨੀਆਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਉਨ੍ਹਾਂ ਸਾਉਣੀ ਦੀਆਂ ਫ਼ਸਲਾਂ ਵਿਚ ਖ਼ਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ | ਪ੍ਰੋਗਰਾਮ ਦੌਰਾਨ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਵਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ | ਇਸ ਦੇ ਨਾਲ-ਨਾਲ ਉਨ੍ਹਾਂ ਯੂਨੀਵਰਸਿਟੀ ਵਲੋਂ ਚਲਾਏ ਜਾ ਰਹੇ ਵਿਦਿਆਕ ਕੋਰਸਾਂ ਸੰਬੰਧੀ ਅਤੇ ਅੰਡਰ ਗ੍ਰੈਜੂਏਟ ਪ੍ਰੋਗਰਾਮਾਂ ਵਿਚ ਕਿਸਾਨਾਂ ਦੇ ਬੱਚਿਆਂ ਲਈ 10 ਫ਼ੀਸਦੀ ਰਾਖਵਾਂਕਰਨ ਬਾਰੇ ਜਾਣਕਾਰੀ ਦਿੱਤੀ | ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਆਏ ਹੋਏ ਕਿਸਾਨਾਂ ਨਾਲ ਪੀ.ਏ.ਯੂ. ਵਲੋਂ ਤਿਆਰ ਕੀਤੇ ਸਬਜ਼ੀਆਂ ਤੇ ਫ਼ਲਾਂ ਦੀ ਪੌਸ਼ਟਿਕ ਬਗੀਚੀ ਦੇ ਮਾਡਲਾਂ ਸੰਬੰਧੀ ਗੱਲਬਾਤ ਕੀਤੀ | ਸਮਾਗਮ ਵਿਚ ਪਹੁੰਚੇ ਹੋਏ ਮਹਿਮਾਨਾਂ ਤੇ ਕਿਸਾਨਾਂ ਨੇ ਕੇ.ਵੀ.ਕੇ. ਦੇ ਤਕਨੀਕੀ ਪਾਰਕ, ਖੋਜ ਤਜ਼ਰਬਿਆਂ ਅਤੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਕੀਤਾ | ਡਾ. ਗੋਸਲ ਨੇ ਕੇ.ਵੀ.ਕੇ. ਦੀ ਟੀਮ ਵਲੋਂ ਕਿਸਾਨਾਂ ਦੀ ਸੇਵਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮਲੋਟ ਦੇ ਬਿਰਲਾ ਰੋਡ 'ਤੇ ਬਣੇਗਾ ਬਾਬਾ ਖੇਤਰਪਾਲ ਦਾ ਪ੍ਰਵੇਸ਼ ਦੁਆਰ ਅਗਲੀ ਖ਼ਬਰ ਸੰਤ ਬਾਬਾ ਗੁਰਮੁਖ ਸਿੰਘ ਸਕੂਲ ਦੇ ਬੱਚਿਆਂ ਨੇ ਰੰਗ ਉਤਸਵ ਮੁਕਾਬਲੇ 'ਚ ਭਾਗ ਲਿਆ
Ad Position 24