18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿੱਖਿਆ ਅਧਿਕਾਰੀ ਦੀ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ਤੇ ਇੰਚਾਰਜਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 22-04-2026
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫ਼ਰੀਦਕੋਟ ਵਿਖੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ਤੇ ਇੰਚਾਰਜਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਰੀਦਕੋਟ ਅੰਜਨਾ ਕੌਸ਼ਲ ਨੇ ਕੀਤੀ | ਮੀਟਿੰਗ 'ਚ ਬਲਾਕ ਨੋਡਲ ਅਫ਼ਸਰਾਂ ਨੇ ਆਪਣੇ-ਆਪਣੇ ਅਨੁਭਵ ਸਾਂਝੇ ਕਰਦਿਆਂ ਨਵੇਂ ਸਾਲ ਦੌਰਾਨ ਸਭ ਨੂੰ ਬਿਹਤਰੀਨ ਨਤੀਜਿਆਂ ਲਈ ਪੂਰੀ ਸਰਗਰਮੀ ਨਾਲ ਕਾਰਜ ਲਈ ਉਤਸ਼ਾਹਿਤ ਕੀਤਾ | ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਲੈਕਚਰਾਰ ਕਰਮਜੀਤ ਸਿੰਘ ਸਰਾਂ ਨੇ ਮਿਸ਼ਨ ਸਮਰੱਥ ਦੀ ਭੂਮਿਕਾ ਉਸ ਦੇ ਸਮੁੱਚੇ ਮੰਤਵ ਅਤੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਤਰੀਕਿਆਂ ਅਤੇ ਸੁਤੰਤਰ ਮੁਲੰਕਣ ਪ੍ਰਣਾਲੀ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ ਵਿਚਾਰ ਸਾਂਝੇ ਕੀਤੇ | ਜ਼ਿਲ੍ਹਾ ਗਾਈਡੈਂਸ ਕਾਊਾਸਲਰ ਜਸਬੀਰ ਸਿੰਘ ਜੱਸੀ ਨੇ ਗਾਈਡੈਂਸ, ਬਿਜਨਸ ਬਲਾਸਟਰ, ਕਾਨੂੰਨੀ ਸਾਖ਼ਰਤਾ ਕਲੱਬਾਂ, ਐਜੂਸੈੱਟ, ਏਕ ਭਾਰਤ ਸ਼ੇ੍ਰਸ਼ਟ ਭਾਰਤ, ਨਸ਼ਿਆਂ ਦੀ ਰੋਕਥਾਮ, ਸਵੱਛ ਭਾਰਤ ਅਭਿਆਨ, ਸਟੂਡੈਂਟ ਪੁਲਿਸ ਕੈਡਿਟਸ ਪ੍ਰੋਗਰਾਮ, ਮੈਂਟਲ ਹੈੱਲਥ, ਨਸ਼ਾ ਮੁਕਤ ਭਾਰਤ, ਈ.ਐਲ.ਸੀ.ਕਲੱਬਾਂ ਸਬੰਧੀ ਵਿਭਾਗ ਦੇ ਆਦੇਸ਼ਾਂ ਦੀ ਜਾਣਕਾਰੀ ਦਿੱਤੀ | ਮੀਟਿੰਗ 'ਚ ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ, ਬਲਾਕ ਫ਼ਰੀਦਕੋਟ-1 ਦੇ ਨੋਡਲ ਅਫ਼ਸਰ ਪਿ੍ੰਸੀਪਲ ਅਮਨਦੀਪ ਸਿੰਘ, ਬਲਾਕ ਫ਼ਰੀਦਕੋਟ-2 ਦੇ ਨੋਡਲ ਅਫ਼ਸਰ ਪਿ੍ੰਸੀਪਲ ਦੀਪਕ ਸਿੰਘ, ਬਲਾਕ ਫ਼ਰੀਦਕੋਟ-3 ਦੇ ਨੋਡਲ ਅਫ਼ਸਰ ਪਿ੍ੰਸੀਪਲ ਰਾਜਵਿੰਦਰ ਕੌਰ, ਬਲਾਕ ਕੋਟਕਪੂਰਾ ਦੇ ਨੋਡਲ ਅਫ਼ਸਰ ਕੁਲਵਿੰਦਰ ਕੌਰ, ਬਲਾਕ ਜੈਤੋ ਦੇ ਨੋਡਲ ਅਫ਼ਸਰ ਪਿ੍ੰਸੀਪਲ ਪੰਨਾ ਲਾਲ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਟੇਟ ਰਿਸੋਰਸ ਪਰਸਨ ਗੁਰਪ੍ਰੀਤ ਰੂਪਰਾ ਨੂੰ ਸਿੱਖਿਆ ਮੰਤਰੀ ਪੰਜਾਬ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਬੱਚਿਆਂ ਤੇ ਸਕੂਲਾਂ ਦੀ ਬਿਹਤਰੀ ਲਈ ਕੀਤੀ ਯੋਜਨਾਬੰਦੀ
Ad Position 24