ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਲੁੱਟਾਂ ਖੋਹਾਂ ਦੀ ਯੋਜਨਾ ਬਣਾ ਰਹੇ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਇੰਸਪੈਕਟਰ ਨਵਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸ਼ਮਸੇਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਏਰੀਆ ਵਿਚ ਮÏਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਬਲਕਰਨ ਸਿੰਘ ਉਰਫ਼ ਨਿੱਕਾ ਪੁੱਤਰ ਸਤਪਾਲ ਸਿੰਘ ਪੁੱਤਰ ਧੰਨਾ ਸਿੰਘ, ਪ੍ਰੀਤ ਸਿੰਘ ਉਰਫ਼ ਗਗਨਦੀਪ ਪੁੱਤਰ ਲਾਭ ਸਿੰਘ ਪੁੱਤਰ ਤੇਜਾ ਸਿੰਘ, ਅੰਮਿ੍ਤਪਾਲ ਸਿੰਘ ਉਰਫ਼ ਕਾਕਾ ਪੁੱਤਰ ਜਗਰੂਪ ਸਿੰਘ ਪੁੱਤਰ ਹਾਕਮ ਸਿੰਘ, ਬੱਗਾ ਸਿੰਘ ਉਰਫ਼ ਬਿੱਟੂ ਸਿੰਘ ਪੁੱਤਰ ਗੁਰਜੰਟ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਜੈਤੋ ਅਤੇ ਹਰਜਿੰਦਰ ਸਿੰਘ ਉਰਫ਼ ਗੋਰੀ ਪੁੱਤਰ ਜਸਵੀਰ ਸਿੰਘ ਪੁੱਤਰ ਸੋਮਾ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਜੈਤੋ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਕੋਟਕਪੂਰਾ ਰੋਡ ਪਰ ਬਣੇ ਬੇਅਬਾਦ ਇੱਟਾਂ ਦੇ ਭੱਠੇ ਪਰ ਬੈਠੇ ਲੁੱਟਾਂ ਖੋਹਾਂ ਦੀ ਯੋਜਨਾ ਬਣਾ ਰਹੇ ਹਨ¢ ਜਿਸ 'ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮÏਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆਂ ਨੂੰ ਮÏਕੇ ਪਰ ਕਾਬੂ ਕੀਤਾ ਗਿਆ¢ ਜਿਨ੍ਹਾਂ ਪਾਸੋਂ ਪੁਲਿਸ ਪਾਰਟੀ ਵਲੋਂ 1 ਕੁਹਾੜੀ, 3 ਲੋਹੇ ਦੀਆਂ ਰਾਡਾਂ ਅਤੇ 1 ਲੋਹੇ ਦੀ ਪਾਈਪ ਬਰਾਮਦ ਕੀਤੀ ਗਈ | ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 89 ਮਿਤੀ 20.04.2026 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਨ੍ਹਾਂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਗਿ੍ਫ਼ਤਾਰ ਦੋਸ਼ੀਆਂ ਖਿਲਾਫ਼ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 9 ਮੁਕੱਦਮੇ ਦਰਜ ਰਜਿਸਟਰ ਹਨ |