18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

25 ਗਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ ਸਟਾਫ਼ ਜੈਤੋ ਵਲੋਂ ਦੋ ਨੌਜਵਾਨਾਂ ਨੂੰ 25 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਨੇੜੇ ਪੁਲ ਸੂਆ ਸਰਾਵਾਂ ਿਲੰਕ ਰੋਡ ਜੈਤੋ ਵਿਖੇ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ਨੰਬਰੀ ਪੀ.ਬੀ-62-ਬੀ-5755 ਰੰਗ ਕਾਲਾ ਮਾਰਕਾ ਐਚ.ਐਫ ਡੀਲਕਸ ਪਰ ਦੋ ਮੋਨੇ ਨੌਜਵਾਨ ਆਉਂਦੇ ਦਿਖਾਈ ਦਿੱਤੇ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੇ ਸੱਜੇ ਹੱਥ ਜਾਂਦੇ ਖੜਵੰਜੇ ਵੱਲ ਕੋਠੇ ਜ਼ੈਲਦਾਰ ਅਵਤਾਰ ਸਿੰਘ ਵੱਲ ਨੂੰ ਮੁੜਣ ਲੱਗੇ ਤਾਂ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤੇ ਪੁੱਛੇ ਤਾਂ ਮੋਟਰਸਾਈਕਲ ਦੇ ਪਿੱਛੇ ਬੈਠੇ ਮੋਨੇ ਨੌਜਵਾਨ ਨੇ ਆਪਣਾ ਨਾਮ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਗੁਰਮੇਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਵਾਰਡ ਨੰ: 3 ਟਿੱਬੀ ਸਾਹਿਬ ਰੋਡ ਸਾਦਾ ਪੱਤੀ ਜੈਤੋ ਅਤੇ ਚਾਲਕ ਨੇ ਆਪਣਾ ਨਾਮ ਨੀਲ ਪੁੱਤਰ ਯੂਸੁਫ਼ ਮਸੀਹ ਪੁੱਤਰ ਨਿਆਜ ਮਸੀਹ ਵਾਸੀ ਨੇੜੇ ਘੁੱਗੀ ਦੀ ਕਰਿਆਣੇ ਦੀ ਦੁਕਾਨ ਚਾਂਬ ਤਹਿ: ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਵਗੈਰਾ ਦੱਸਿਆ ਜਿਨ੍ਹਾਂ ਦੀ ਤਲਾਸ਼ੀ ਜਾਬਤਾ ਅਨੁਸਾਰ ਕੀਤੀ ਤਾਂ ਉਨ੍ਹਾਂ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ 'ਤੇ ਉਕਤ ਮੁਕੱਦਮਾ ਦਰਜ ਰਜਿਸਟਰ ਹੋਇਆ |
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਅਗਲੀ ਖ਼ਬਰ ਲੁੱਟ-ਖੋਹ ਦੀ ਯੋਜਨਾ ਬਣਾ ਰਹੇ 5 ਵਿਅਕਤੀ ਮਾਰੂ ਹਥਿਆਰਾਂ ਸਮੇਤ ਗਿ੍ਫ਼ਤਾਰ
Ad Position 24