18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਗਤਕਾ ਮੁਕਾਬਲੇ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 22-04-2026
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ਵਿਚ ਗੱਤਕਾ ਅਸੋਸੀਏਸ਼ਨ ਆਫ਼ ਇੰਡੀਆ ਵਲੋਂ ਗੁਰੂ ਨਾਨਕ ਮਾਡਲ ਸਕੂਲ ਲੋਧੀਮਾਜਰਾ ਰੂਪਨਗਰ ਵਿਖੇ ਕਰਵਾਏ ਗਏ 12ਵੇਂ ਪੰਜਾਬ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਵਿਚ ਭਾਗ ਲਿਆ | ਜਿਸ ਵਿਚ ਅੰਡਰ 14 ਉਮਰ ਵਰਗ ਵਿਚ ਲੜਕੇ ਗੁਰਬਖਸ਼ ਸਿੰਘ ਨੇ ਸਿੰਗਲ ਸੋਟੀ ਵਿਅਕਤੀਗਤ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਪਹੁੰਚਣ 'ਤੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ, ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਖਿਡਾਰੀ, ਕੋਚ ਅੱਛਰ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਗੱਤਕਾ ਇਕ ਮਾਰਸ਼ਲ ਖੇਡ ਹੈ | ਇਹ ਖੇਡ ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਫਿੱਟ ਰੱਖਣ ਲਈ ਸ਼ੁਰੂ ਕੀਤੀ ਸੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਮੂਟ ਕੋਰਟ ਮੁਕਾਬਲੇ 'ਚ ਹਿੱਸਾ ਲਿਆ ਅਗਲੀ ਖ਼ਬਰ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਵਿਸ਼ਵ ਵਿਰਾਸਤ ਦਿਵਸ ਮਨਾਇਆ
Ad Position 24