18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਮੂਟ ਕੋਰਟ ਮੁਕਾਬਲੇ 'ਚ ਹਿੱਸਾ ਲਿਆ

Ad Position 21
No active advertisement
ਅਜੀਤ ਡੈਸਕ 22-04-2026
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਸੀ.ਟੀ. ਯੂਨੀਵਰਸਿਟੀ ਵਿਖੇ ਕਰਵਾਏ ਗਏ ਮੂਟ ਕੋਰਟ ਮੁਕਾਬਲੇ 'ਚ ਹਿੱਸਾ ਲਿਆ | ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਹਰਬੰਸ ਜੱਸੀ ਦੀ ਅਗਵਾਈ 'ਚ ਬੀ.ਏ.ਐਲ਼.ਐਲ.ਬੀ ਭਾਗ-ਚੌਥਾ ਦੇ ਵਿਦਿਆਰਥੀਆਂ ਜਸਲੀਨ ਕੌਰ, ਐਮਰੀਨ ਕੌਰ ਅਤੇ ਹਰਮਨਦੀਪ ਕੌਰ ਹਿੱਸਾ ਲੈਣ ਲਈ ਗਏ ਸਨ | ਮੁਕਾਬਲੇ ਦੇ ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਦੇ ਕਾਲਜ ਵਿਚ ਪਹੁੰਚਣ 'ਤੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ | ਉਨ੍ਹਾਂ ਚੇਅਰਮੈਨ, ਮੈਨੇਜਿੰਗ ਕਮੇਟੀ ਮੈਂਬਰਾਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਰਸ਼ਕਾਂ ਦੇ ਮਨਾਂ 'ਤੇ ਅਮਿੱਟ ਛਾਪ ਛੱਡ ਗਿਆ ਤਿੰਨ ਦਿਨਾਂ ਨਾਟਕ ਮੇਲਾ ਅਗਲੀ ਖ਼ਬਰ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਗਤਕਾ ਮੁਕਾਬਲੇ 'ਚ ਮੱਲਾਂ ਮਾਰੀਆਂ
Ad Position 24