17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਦਾਰਗੜ੍ਹ ਮੰਡੀ 'ਚ ਮੱਠੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਵਲੋਂ ਖ਼ਰੀਦ ਏਜੰਸੀ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 22-04-2026
ਮਹਿਮਾ ਸਰਜਾ (ਬਠਿੰਡਾ), 21 ਅਪ੍ਰੈਲ (ਬਲਦੇਵ ਸੰਧੂ)-ਬਠਿੰਡਾ ਜ਼ਿਲ੍ਹੇ ਦੇ ਆਖ਼ਰੀ ਪਿੰਡ ਸਰਦਾਰਗੜ੍ਹ ਦੇ ਅਨਾਜ ਖ਼ਰੀਦ ਕੇਂਦਰ ਵਿਚ ਕਣਕ ਦੀ ਮੱਠੀ ਰਫ਼ਤਾਰ ਨਾਲ ਹੋ ਰਹੀ ਖ਼ਰੀਦ ਕਾਰਨ ਕਿਸਾਨਾਂ ਵਿਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ | ਇਹ ਕੇਂਦਰ ਮਾਰਕੀਟ ਕਮੇਟੀ ਗਿੱਦੜਬਾਹਾ (ਸ਼੍ਰੀ ਮੁਕਤਸਰ ਸਾਹਿਬ) ਅਧੀਨ ਆਉਂਦਾ ਹੈ | ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਸਕੱਤਰ ਜਸਵਿੰਦਰ ਸਿੰਘ ਸਰਦਾਰਗੜ੍ਹ ਦੀ ਅਗਵਾਈ ਹੇਠ ਕਿਸਾਨਾਂ ਨੇ ਖ਼ਰੀਦ ਏਜੰਸੀਆਂ ਅਤੇ ਸੂਬਾ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ, ਜਗਸੀਰ ਸਿੰਘ, ਤੇਜ ਸਿੰਘ ਅਕਾਲੀ, ਇਕਾਈ ਮੀਤ ਪ੍ਰਧਾਨ ਜਸਵਿੰਦਰ ਸਿੰਘ ਖ਼ਾਲਸਾ, ਸਰਬਜੀਤ ਸਿੰਘ, ਲਖਵੀਰ ਸਿੰਘ ਸੇਠੀ ਅਤੇ ਹਰਿਮੰਦਰ ਸਿੰਘ ਸਮੇਤ ਹੋਰ ਕਿਸਾਨ ਮੌਜੂਦ ਸਨ | ਕਿਸਾਨ ਆਗੂਆਂ ਨੇ ਦੱਸਿਆ ਕਿ ਮੰਡੀ ਵਿਚ ਲਗਭਗ 50 ਹਜ਼ਾਰ ਗੱਟੇ ਕਣਕ ਦੀ ਆਮਦ ਹੋ ਚੁੱਕੀ ਹੈ, ਪਰ ਖ਼ਰੀਦ ਏਜੰਸੀ ਵਲੋਂ ਹੁਣ ਤੱਕ ਕੇਵਲ 6,500 ਗੱਟਿਆਂ ਦੀ ਬੋਲੀ ਲਗਾਈ ਗਈ ਹੈ ਅਤੇ ਉਸ ਦੀ ਵੀ ਲਿਫ਼ਟਿੰਗ ਨਹੀਂ ਹੋਈ | ਉਨ੍ਹਾਂ ਦੋਸ਼ ਲਗਾਇਆ ਕਿ ਕਈ ਕਿਸਾਨ ਪਿਛਲੇ 15 ਦਿਨਾਂ ਤੋਂ ਖੁੱਲ੍ਹੇ ਅਸਮਾਨ ਹੇਠ ਬੈਠ ਕੇ ਆਪਣੀ ਫ਼ਸਲ ਦੀ ਬੋਲੀ ਦੀ ਉਡੀਕ ਕਰ ਰਹੇ ਹਨ, ਪਰ ਅਜੇ ਤੱਕ ਇਕ ਦਾਣਾ ਵੀ ਨਹੀਂ ਖ਼ਰੀਦਿਆ ਗਿਆ | ਕਿਸਾਨਾਂ ਨੇ ਇਹ ਵੀ ਦੱਸਿਆ ਕਿ ਦੋ ਜ਼ਿਲਿ੍ਹਆਂ ਦੀ ਹੱਦ 'ਤੇ ਵਸੇ ਪਿੰਡ ਸਰਦਾਰਗੜ੍ਹ ਨੂੰ ਦੂਹਰੀ ਪ੍ਰਸ਼ਾਸ਼ਕੀ ਪ੍ਰਣਾਲੀ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਮੁਤਾਬਿਕ ਪਿੰਡ ਬਠਿੰਡਾ ਜ਼ਿਲ੍ਹੇ ਵਿਚ ਪੈਂਦਾ ਹੈ, ਜਦਕਿ ਜਿਣਸ ਖ਼ਰੀਦ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਮਾਰਕੀਟ ਕਮੇਟੀ ਅਧੀਨ ਹੈ, ਜਿਸ ਕਾਰਨ ਪ੍ਰਬੰਧਕੀ ਗੜਬੜਾਂ ਅਤੇ ਦੇਰੀ ਵੱਧ ਰਹੀ ਹੈ | ਇਸ ਸੰਬੰਧੀ ਪਨਗਰੇਨ ਦੇ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਿਹਾ, ਹਾਲੀਆ ਮੀਂਹ ਕਾਰਨ ਕਣਕ ਦੀ ਵੱਡੀ ਮਾਤਰਾ ਅਜੇ ਵੀ ਨਮੀ ਵਾਲੀ ਹੈ, ਜਿਸ ਕਰਕੇ ਤੁਰੰਤ ਖ਼ਰੀਦ ਸੰਭਵ ਨਹੀਂ ਹੋ ਰਹੀ | ਇਸ ਦੇ ਨਾਲ ਹੀ ਮਜ਼ਦੂਰਾਂ ਦੀ ਘਾਟ ਕਾਰਨ ਕਣਕ ਦੀ ਸਫ਼ਾਈ ਦਾ ਕੰਮ ਮੱਠੀ ਗਤੀ ਨਾਲ ਚੱਲ ਰਿਹਾ ਹੈ | ਹਾਲਾਤਾਂ ਵਿਚ ਸੁਧਾਰ ਆਉਂਦੇ ਹੀ ਖ਼ਰੀਦ ਅਤੇ ਲਿਫ਼ਟਿੰਗ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ | ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦ ਖ਼ਰੀਦ ਅਤੇ ਲਿਫ਼ਟਿੰਗ ਪ੍ਰਕਿਰਿਆ ਵਿਚ ਤੇਜ਼ੀ ਨਾ ਲਿਆਂਦੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਨੇ ਕਿਸਾਨ ਦੀ ਜ਼ਮੀਨ ਦਾ ਕਬਜ਼ਾ ਛੁਡਵਾਇਆ <br/> ਅਗਲੀ ਖ਼ਬਰ ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ, 15 ਮਈ ਤੱਕ ਆਨਲਾਈਨ ਕੀਤਾ ਜਾਵੇ ਅਪਲਾਈ
Ad Position 24