ਮਲੋਟ, 21 ਅਪ੍ਰੈਲ (ਪਾਟਿਲ)-ਕਾਂਗਰਸ ਪਾਰਟੀ ਵਲੋਂ ਬਲਾਕ ਮਲੋਟ ਦਿਹਾਤੀ ਪ੍ਰਧਾਨ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ ਹੈ | ਟਕਸਾਲੀ ਕਾਂਗਰਸੀ ਆਗੂ ਮੱਖਣ ਸਿੰਘ ਫੂਲੇਵਾਲਾ ਨੂੰ ਬਲਾਕ ਮਲੋਟ ਕਾਂਗਰਸ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਐਲਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸਮੇਤ ਕਾਂਗਰਸ ਲੀਡਰਸ਼ਿਪ ਵਲੋਂ ਮੱਖਣ ਸਿੰਘ ਫੂਲੇਵਾਲਾ ਨੂੰ ਵਧਾਈ ਦਿੱਤੀ ਗਈ ਅਤੇ ਉਮੀਦ ਜਤਾਈ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ |