ਰੁਪਾਣਾ, 21 ਅਪ੍ਰੈਲ (ਜਗਜੀਤ ਸਿੰਘ)-ਹਲਕਾ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ 'ਤੇ ਔਰਤਾਂ ਦੀ ਭਲਾਈ ਲਈ ਕੰਮ ਕਰ ਰਹੇ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਵਲੋਂ ਸੋਸਵਾ ਐੱਨ.ਜੀ.ਓ. ਦੇ ਸਹਿਯੋਗ ਨਾਲ ਰੁਪਾਣਾ ਵਿਖੇ ਚਲਾਏ ਗਏ ਸਿਲਾਈ ਸੈਂਟਰ ਦੀ ਸਮਾਪਤੀ ਦੌਰਾਨ 25 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ 6-6 ਮਹੀਨਿਆਂ ਦਾ ਤਜ਼ਰਬਾ ਸਰਟੀਫ਼ਿਕੇਟ ਵੰਡੇ ਗਏ | ਮਸ਼ੀਨਾਂ ਦਾ ਵੰਡਣ ਦਾ ਪ੍ਰੋਗਰਾਮ ਗੁਰਦੁਆਰਾ ਗੁਰੂਸਰ ਸਾਹਿਬ ਰੁਪਾਣਾ ਵਿਖੇ ਹੋਇਆ | ਇਸ ਦੌਰਾਨ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੰਸਥਾ ਵਲੋਂ ਹੁਣ ਤੱਕ 700 ਤੋਂ ਵੱਧ ਸਿਲਾਈ ਮਸ਼ੀਨਾਂ ਜ਼ਰੂਰਤਵੰਦ ਲੜਕੀਆਂ ਨੂੰ ਵੰਡੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਪੈਰਾਂ 'ਤੇ ਮਜ਼ਬੂਤ ਕਰਨ ਲਈ ਸੰਸਥਾ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਇਸ ਦੌਰਾਨ ਡਾਕਟਰ ਵਿਜੇ ਬਜਾਜ, ਲਾਲ ਚੰਦ ਰੁਪਾਣਾ, ਦਿਪਾਂਸ਼ੂ ਕੁਮਾਰ, ਮਨਦੀਪ ਖੁਰਾਣਾ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਂਬਰ ਹਾਜ਼ਰ ਸਨ |