17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਾਊਡਰ ਬਰਾਮਦ

Ad Position 21
No active advertisement
ਅਜੀਤ ਡੈਸਕ 22-04-2026
ਫ਼ਰੀਦਕੋਟ, 21 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਭਿਵਮਤੇਜ ਸਿੰਗਲਾ ਸਹਾਇਕ ਸੁਪਰਡੈਂਟ ਕੈਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਬਲਾਕ 9 ਦੀ ਬੈਰਕ ਨੰਬਰ 6 ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਬੈਰਕ 'ਚ ਬੰਦੀ ਕੈਦੀ ਧਰਮਿੰਦਰ ਸਿੰਘ ਉਰਫ਼ ਲਵਲੀ ਪੁੱਤਰ ਰਾਮ ਕਿ੍ਸ਼ਨ ਪਾਸੋਂ ਕਥਿਤ ਤੌਰ 'ਤੇ 0.89 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ | ਥਾਣੇਦਾਰ ਨਵਨੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀਆਂ ਨੂੰ 250 ਕਰੋੜ ਰੁਪਏ ਦੀ ਸਕਾਲਰਸ਼ਿਪ ਦੇਵੇਗੀ-ਡਾ. ਆਰ.ਐੱਸ ਬਾਵਾ
Ad Position 24