17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਫ਼ਰੀਦਕੋਟ, 21 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸ਼ੂਗਰ ਮਿੱਲ ਵਿਚੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਕੋਟਕਪੂਰਾ ਰੋਡ 'ਤੇ ਸ਼ੂਗਰ ਮਿੱਲ ਪਾਸ ਮੌਜੂਦ ਸਨ ਤੋਂ ਬੰਦ ਪਈ ਸ਼ੂਗਰ ਮਿੱਲ ਦੇ ਖਾਲੀ ਮੈਦਾਨ ਵਿਚੋਂ ਸਾਵਨ ਸਿੰਘ ਉਰਫ਼ ਸਾਵਨ ਪੁੱਤਰ ਗੁਰਚਰਨ ਸਿੰਘ ਵਾਸੀ ਫ਼ਰੀਦਕੋਟ ਅਤੇ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਗੁਰਦੇਵ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 5 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਨੇ ਏ. ਐੱਸ. ਆਈ. ਨੂੰ 73500 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਾਊਡਰ ਬਰਾਮਦ
Ad Position 24