17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਨਜੀਤ ਸਿੰਘ ਬਿਲਾਸਪੁਰ ਵਲੋਂ ਰੌਂਤਾ ਸਕੂਲ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 22-04-2026
ਸਮਾਧ ਭਾਈ, 21 ਅਪ੍ਰੈਲ (ਜਗਰੂਪ ਸਿੰਘ ਸਰੋਆ)-ਸਿੱਖਿਆ ਕ੍ਰਾਂਤੀ ਤਹਿਤ ਸ਼ਹੀਦ ਸਿਪਾਹੀ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਸਕੂਲ ਵਿਚ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਬਿਲਾਸਪੁਰ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ, ਸਕੂਲਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਸਰਕਾਰ ਦਾ ਪਹਿਲ ਦਾ ਵਿਸ਼ਾ ਹੈ, ਉਨ੍ਹਾਂ ਸਰਕਾਰੀ ਸਕੂਲਾਂ ਵਿਚ ਹਰੇਕ ਪ੍ਰਕਾਰ ਦੀਆਂ ਆਧੁਨਿਕ ਸਹੂਲਤਾਂ ਦੇ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇ ਕੇ ਰੋਜ਼ਗਾਰ ਦੇ ਯੋਗ ਬਣਾਉਣਾ ਹੈ | ਇਸ ਮੌਕੇ ਪਿ੍ੰਸੀਪਲ ਹਰਜੰਟ ਸਿੰਘ ਬੌਡੇ ਤੇ ਸਟੇਜ ਸਕੱਤਰ ਤਜਿੰਦਰ ਸਿੰਘ ਵਲੋਂ ਸਾਰਿਆਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਸਿੱਖਿਆ, ਖੇਡਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਇਸ ਮੌਕੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਸਰਪੰਚ ਗੁਰਸੇਵਕ ਸਿੰਘ ਰੌਂਤਾ, ਨੰਬਰਦਾਰ ਮਨਜੀਤ ਸਿੰਘ ਅਤੇ ਸਮੁੱਚੀ ਗ੍ਰਾਮ ਪੰਚਾਇਤ, ਸਕੂਲ ਚੇਅਰਮੈਨ ਹਰਦੀਪ ਸਿੰਘ, ਬਲਵੰਤ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ, ਰਾਜਵਿੰਦਰ ਸਿੰਘ ਸੈਦੋਕੇ, ਕੈਪਟਨ ਹਰਬੰਸ ਸਿੰਘ, ਜਿੰਦਰ ਸਿੰਘ, ਗੁਰਮੀਤ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਹਰਪਿੰਦਰ ਕੌਰ, ਆਸ਼ਾ ਰਾਣੀ, ਮਨਦੀਪ ਕੌਰ ਆਦਿ ਤੋਂ ਇਲਾਵਾ ਸਮੁੱਚੀ ਸਕੂਲ ਪ੍ਰਬੰਧਕ ਕਮੇਟੀ, ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਕੈਂਪਸ-2 ਵਿਖੇ ਆਨਲਾਈਨ ਕਲਾਸਾਂ ਦਾ ਆਯੋਜਨ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਨਰਸਰੀ ਤੋਂ ਦੂਸਰੀ ਜਮਾਤ ਤੱਕ ਕਰਵਾਈਆਂ ਰੋਚਕ ਗਤੀਵਿਧੀਆਂ <br/>
Ad Position 24