08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ 'ਤੇ ਪੰਜਾਬ ਸਰਕਾਰ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 23-04-2026
ਫ਼ਰੀਦਕੋਟ, 22 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਜਨਰਲ ਕੈਟਾਗਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਦੇਸ਼ ਕਮਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਨੂੰ ਸੁਦੇਸ਼ ਕਮਲ ਸ਼ਰਮਾ, ਸੁਖਬੀਰ ਸਿੰਘ, ਅਮਰਜੀਤ ਸਿੰਘ ਗੋਂਦਾਰਾ, ਵਰਿੰਦਰ ਸਿੰਘ ਸੰਧੂ, ਗੁਰਨੈਬ ਸਿੰਘ ਬਰਾੜ, ਜਸਬੀਰ ਸਿੰਘ, ਜਸਵੰਤ ਸਿੰਘ, ਗੁਰਦੇਵ ਸਿੰਘ ਤੇ ਕਈ ਹੋਰਾਂ ਨੇ ਸੰਬੋਧਨ ਕੀਤਾ | ਫ਼ੈਡਰੇਸ਼ਨ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਚਾਰ ਸਾਲ ਬੀਤ ਗਏ ਹਨ ਪਰ ਇਸ ਨੇ ਦਸੰਬਰ 2021 'ਚ ਬਣੇ ਜਨਰਲ ਕੈਟਾਗਿਰੀ ਕਮਿਸ਼ਨ ਪੰਜਾਬ ਨੂੰ ਚਾਲੂ ਨਹੀਂ ਕੀਤਾ | ਪੰਜਾਬ ਸਰਕਾਰ ਦੁਆਰਾ ਬਾਕੀ ਕੈਟਾਗਿਰੀਆਂ ਦੇ ਕਮਿਸ਼ਨ ਬਣਾ ਕੇ ਉਨ੍ਹਾਂ ਦੇ ਚੇਅਰਮੈਨ ਲਗਾ ਦਿੱਤੇ ਗਏ ਹਨ | ਜਦੋਂ ਕਿ ਜਨਰਲ ਕੈਟਾਗਿਰੀ ਕਮਿਸ਼ਨ ਪੰਜਾਬ ਦਾ ਨਾ ਤਾਂ ਚੇਅਰਮੈਨ ਲਗਾਇਆ ਗਿਆ ਤੇ ਨਾ ਹੀ ਬਾਕੀ ਮੈਂਬਰ ਲਗਾਏ ਗਏ ਹਨ | ਜਿਸ ਤੋਂ ਪੰਜਾਬ ਸਰਕਾਰ ਦੀ ਜਨਰਲ ਕੈਟਾਗਿਰੀ ਵਿਰੋਧੀ ਮਾਨਸਿਕਤਾ ਸਪੱਸ਼ਟ ਹੋ ਗਈ ਹੈ ਕਿ ਉਹ ਜਨਰਲ ਵਰਗ ਦੀਆਂ ਮੁਸ਼ਕਿਲਾਂ ਹੀ ਨਹੀਂ ਸੁਣਨਾ ਚਾਹੁੰਦੀ | ਫ਼ੈਡਰੇਸ਼ਨ ਨੇ ਕਿਹਾ ਕਿ ਉਸ ਨੇ ਲਿਖਤੀ ਰੂਪ ਵਿਚ ਇਹ ਮਸਲਾ ਮੁੱਖ ਮੰਤਰੀ ਪੰਜਾਬ, ਪੰਜਾਬ ਕੈਬਨਿਟ, ਪੰਜਾਬ ਪ੍ਰਧਾਨ, ਐਮ.ਐਲ.ਏਜ਼ ਤੇ ਦਿੱਲੀ ਲੀਡਰਸ਼ਿਪ ਸਮੇਤ ਹਰੇਕ ਦੇ ਧਿਆਨ ਵਿਚ ਲਿਆਂਦਾ ਹੈ ਪਰ ਹਰੇਕ ਨੇ ਹੀ ਉਨ੍ਹਾਂ ਦੀ ਇਸ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ | ਆਮ ਆਦਮੀ ਪਾਰਟੀ ਵਲੋਂ ਇਕ ਰਣਨੀਤੀ ਤਹਿਤ ਜਨਰਲ ਵਰਗ ਨੂੰ ਨੁਕਰੇ ਲਗਾਇਆ ਜਾ ਰਿਹਾ ਹੈ | ਜਿਸ ਕਰਕੇ ਜਨਰਲ ਵਰਗ ਵਿਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ |
ਫ਼ੈਡਰੇਸ਼ਨ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਇਹ ਗੱਲ ਸਪੱਸ਼ਟ ਕੀਤੀ ਹੈ ਕਿ ਜੇਕਰ ਜਨਰਲ ਵਰਗ ਨੂੰ ਅਣਦੇਖਿਆ ਕੀਤਾ ਗਿਆ ਤਾਂ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੀ ਅਣਦੇਖਿਆ ਕਰ ਦੇਣਗੇ | ਜਨਰਲ ਵਰਗ ਨਾਲ ਵਿਤਕਰਾ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜਨਰਲ ਵਰਗ ਹੁਣ ਇਹ ਸਮਝ ਚੁੱਕਿਆ ਹੈ ਕਿ ਆਮ ਆਦਮੀ ਪਾਰਟੀ ਦੇ ਲੀਡਰ ਜਨਰਲ ਵਰਗ ਨੂੰ ਕੇਵਲ ਲਾਅਰੇ ਹੀ ਲਾ ਰਹੇ ਹਨ | ਜਿਸ ਦੀ ਕੀਮਤ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਚੋਣਾਂ 'ਚ ਚੁਕਾਉਣੀ ਪਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ -ਆਗੂ ਅਗਲੀ ਖ਼ਬਰ ਗਰਮੀਆਂ ਵਿਚ ਹਾਈਡ੍ਰੇਸ਼ਨ ਕੁਦਰਤੀ ਢੰਗ ਨਾਲ
Ad Position 24