ਬਾਜਾਖਾਨਾ, 22 ਅਪ੍ਰੈਲ (ਜਗਦੀਪ ਸਿੰਘ ਗਿੱਲ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੈਤੋ ਦੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਤੇ ਸੰਜੀਵ ਭਾਰਦਵਾਜ ਰਾਜਾ ਨੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਤੇ ਹਲਕਾ ਜੈਤੋ ਦੇ ਐਲ.ਡੀ.ਐਮ ਬੀਬਾ ਜਾਵੇਦ ਅਖ਼ਤਰ ਵਲੋਂ ਪ੍ਰਭਜੀਤ ਸਿੰਘ ਬਰਾੜ ਨੂੰ ਮੁੜ ਬਲਾਕ ਪ੍ਰਧਾਨ ਬਣਨ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਮੁਬਾਰਕਬਾਦ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਭਜੀਤ ਸਿੰਘ ਬਰਾੜ ਤੇ ਉਨ੍ਹਾਂ ਦੇ ਪਰਿਵਾਰ ਨੇ ਕਾਂਗਰਸ ਪਾਰਟੀ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ | ਜਿਸ ਕਰਕੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਮੁੜ ਬਲਾਕ ਪ੍ਰਧਾਨ ਜੈਤੋ ਬਣਾਇਆ ਗਿਆ ਹੈ¢ ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਮਜ਼ਬੂਤ ਸਰਕਾਰ ਬਣਾਵੇਗੀ ¢ਪ੍ਰਭਜੀਤ ਸਿੰਘ ਬਰਾੜ ਨੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਐਲ.ਡੀ.ਐਮ ਬੀਬਾ ਜਾਵੇਦ ਅਖ਼ਤਰ ਵਲੋਂ ਸੂਰਜ ਭਾਰਦਵਾਜ ਤੇ ਸੰਜੀਵ ਭਾਰਦਵਾਜ ਦਾ ਉਨ੍ਹਾਂ ਗ੍ਰਹਿ ਵਿਖੇ ਪਹੁੰਚਣ 'ਤੇ ਤਹਿ-ਦਿਲੋਂ ਧੰਨਵਾਦ ਕੀਤਾ | ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਬਰਾੜ ਅਤੇ ਸਮੂਹ ਬਰਾੜ ਪਰਿਵਾਰ ਵਲੋਂ ਆਲ ਇੰਡੀਆ ਕਾਂਗਰਸ ਪਾਰਟੀ ਹਾਈਕਮਾਂਡ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਹਲਕਾ ਜੈਤੋ ਦੇ ਆਗੂਆਂ ਅਤੇ ਵਰਕਰਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ¢ ਇਸ ਮÏਕੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜਾਕ, ਲਾਭ ਸਿੰਘ ਸੈਕਟਰੀ, ਪਿ੍ਤਪਾਲ ਸਿੰਘ ਪ੍ਰੀਤ ਭਲੂਰੀਆ, ਮੇਹਰ ਸਿੰਘ ਕਰੀਰਵਾਲੀ, ਨਹਿਰੂ ਸਿੰਘ ਬਰਾੜ ਮੀਤ ਪ੍ਰਧਾਨ ਆਲ ਇੰਡੀਆ ਕਿਸਾਨ ਕਾਂਗਰਸ ਪਾਰਟੀ ਪੰਜਾਬ, ਸਰਪੰਚ ਰਾਜਦੀਪ ਸਿੰਘ ਰਾਮੇਆਣਾ, ਕੁਲਰਾਜ ਸਿੰਘ ਭਾਊ, ਹਰਜੀਤ ਸਿੰਘ ਬਿਸ਼ਨੰਦੀ, ਪ੍ਰੇਮਪਾਲ ਸਿੰਘ, ਗੁਰਬਾਜ ਸਿੰਘ, ਬਹਾਦਰ ਸਿੰਘ, ਖੁਸ਼ਦੀਪ ਮਿੱਤਲ, ਜੀਵਨ ਮਿੱਤਲ, ਦਰਸ਼ਨ ਸਿੰਘ, ਬੇਅੰਤ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਪਰਮਜੀਤ ਕÏਰ ਰਣ ਸਿੰਘ ਵਾਲਾ ਸਕੱਤਰ ਮਹਿਲਾ ਕਾਂਗਰਸ ਪੰਜਾਬ ਨੇ ਪ੍ਰਭਜੀਤ ਸਿੰਘ ਬਰਾੜ ਨੂੰ ਮੁਬਾਰਕਬਾਦ ਦਿੱਤੀ |