ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਕੰਵਲਪ੍ਰੀਤ ਕੌਰ ਬਰਾੜ ਦਾ ਸਵਾਗਤ ਕੀਤਾ ਗਿਆ | ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ ਨੇ ਜ਼ਿਲ੍ਹੇ 'ਚ ਚੱਲ ਰਹੇ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਉਨ੍ਹਾਂ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਨੂੰ ਤਰਜੀਹੀ ਤੌਰ 'ਤੇ ਕੀਤਾ ਜਾਵੇ ਤੇ ਹਰ ਲੋੜਵੰਦ ਵਿਅਕਤੀ ਨੂੰ ਇਸ ਦਾ ਲਾਭ ਪਹੁੰਚਾਇਆ ਜਾਵੇ | ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋਕਾਂ ਨਾਲ ਸੰਵੇਦਨਸ਼ੀਲ ਰਵੱਈਆ ਅਪਣਾਉਣ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਡਲੀਵਰੀ ਨੂੰ ਹੋਰ ਸੁਚਾਰੂ ਬਣਾਉਣ ਲਈ ਤਕਨਾਲੋਜੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਟੀਮ ਵਰਕ ਨਾਲ ਹੀ ਜ਼ਿਲ੍ਹੇ ਦਾ ਸਮੁੱਚਾ ਵਿਕਾਸ ਸੰਭਵ ਹੈ | ਇਸ ਮੌਕੇ ਡੀ.ਆਰ.ਓ ਲਵਪ੍ਰੀਤ ਕੌਰ, ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ, ਵਿਪਨ ਕੁਮਾਰ ਤਹਿਸੀਲਦਾਰ ਫ਼ਰੀਦਕੋਟ, ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ ਫ਼ਰੀਦਕੋਟ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਕੋਟਕਪੂਰਾ ਵੀ ਹਾਜ਼ਰ ਸਨ |