08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮੀਂਹ ਤੇ ਗੜੇਮਾਰੀ ਨਾਲ ਪੀੜਤ ਕਿਸਾਨਾਂ ਦੀ ਅਕਾਲੀ ਦਲ (ਬ) ਕਰੇਗਾ ਮਦਦ-ਸੂਬਾ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 23-04-2026
ਜੈਤੋ, 22 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਮੀਂਹ ਤੇ ਗੜੇਮਾਰੀ ਨਾਲ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਸੂਬਾ ਸਿੰਘ ਬਾਦਲ ਨੇ ਹਲਕਾ ਜੈਤੋ ਵਿਖੇ ਅਕਾਲੀ ਬਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪੀੜਤ ਕਿਸਾਨਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਦਦ ਦਾ ਹੱਥ ਵਧਾਉਣ ਦਾ ਐਲਾਨ ਕੀਤਾ ਹੈ | ਇਸ ਲਈ ਗੜੇਮਾਰੀ ਦੌਰਾਨ ਨੁਕਸਾਨੀ ਕਣਕ ਦੀ ਫ਼ਸਲ ਦੀ ਭਰਪਾਈ ਲਈ ਪੀੜਤ ਕਿਸਾਨਾਂ ਦੀ ਲੋੜ ਅਨੁਸਾਰ ਸਹਾਇਤਾ ਕੀਤੀ ਜਾਵੇਗੀ | ਸੂਬਾ ਸਿੰਘ ਬਾਦਲ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ ਤੇ ਪਾਰਟੀ ਉਨ੍ਹਾਂ ਦੇ ਨਾਲ ਖੜੀ ਹੈ | ਇਸ ਮੌਕੇ ਅਕਾਲੀ ਦਲ (ਬ) ਦੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਰਾਜਪਾਲ ਸਿੰਘ ਡੇਲਿਆਂਵਾਲੀ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਗੁਰਦੇਵ ਸਿੰਘ, ਕੁਲਵੰਤ ਸਿੰਘ ਬਰਾੜ, ਸਤਵਿੰਦਰ ਸਿੰਘ ਬਰਾੜ, ਜਸਵਿੰਦਰ ਸਿੰਘ ਘੱਪਾ ਸਾਬਕਾ ਪੰਚ, ਗੁਲਸ਼ਨ ਸਿੰਘ ਸਾਬਕਾ ਸਰਪੰਚ ਰੋਮਾਣਾ ਅਜੀਤ ਸਿੰਘ, ਮਿੱਠੂ ਸਿੰਘ ਸਰਾਵਾਂ, ਜਸਵਿੰਦਰ ਸਿੰਘ ਢੈਪਈ, ਗੋਰਾ ਸਿੰਘ ਔਲਖ, ਸੈਕਟਰੀ ਹਰਦੇਵ ਸਿੰਘ ਅਰੋੜਾ, ਮੰਦਰ ਸਿੰਘ ਢੈਪਈ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਤੇਜ਼ਧਾਰ ਹਥਿਆਰਾਂ ਸਮੇਤ 5 ਵਿਅਕਤੀ ਕਾਬੂ ਅਗਲੀ ਖ਼ਬਰ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਡਵੀਜ਼ਨਲ ਕਮਿਸ਼ਨਰ ਦਾ ਸਵਾਗਤ
Ad Position 24