08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਐਮ.ਸੀ. ਚੋਣਾਂ ਲਈ ਚੋਣ ਬਿਗਲ ਵਜਾਇਆ

Ad Position 21
No active advertisement
ਅਜੀਤ ਡੈਸਕ 23-04-2026
ਜੈਤੋ, 22 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਆਉਣ ਵਾਲੀਆਂ ਮਿਊਾਸਪਲ ਕਮੇਟੀ (ਐਮ.ਸੀ) ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੀ ਚੋਣੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਅਧਿਕਾਰਕ ਤੌਰ 'ਤੇ ਚੋਣੀ ਬਿਗਲ ਵੱਜਾ ਦਿੱਤਾ ਹੈ | ਇਸ ਸਬੰਧੀ ਅੱਜ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਵਾਰਡਾਂ ਤੋਂ ਪਹੁੰਚੇ ਅਕਾਲੀ ਦਲ ਦੇ ਜੁਝਾਰੂ ਤੇ ਸਰਗਰਮ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਐਮ.ਸੀ. ਚੋਣਾਂ ਪਾਰਟੀ ਲਈ ਬਹੁਤ ਮਹੱਤਵਪੂਰਨ ਹਨ ਤੇ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੈਦਾਨ 'ਚ ਡਟ ਕੇ ਕੰਮ ਕਰਨਾ ਹੋਵੇਗਾ | ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਮਕਸਦ ਸਿਰਫ਼ ਚੋਣ ਜਿੱਤਣਾ ਨਹੀਂ, ਸਗੋਂ ਸ਼ਹਿਰ ਦੇ ਹਰ ਵਾਰਡ ਦਾ ਸਰਵਪੱਖੀ ਵਿਕਾਸ ਕਰਨਾ ਹੈ | ਇਸ ਮੌਕੇ ਮੌਜੂਦ ਪਾਰਟੀ ਆਗੂਆਂ ਨੇ ਪਿਛਲੇ ਪ੍ਰਸ਼ਾਸਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ਹਿਰ 'ਚ ਵਿਕਾਸ ਦੀ ਗਤੀ ਧੀਮੀ ਰਹੀ ਹੈ ਤੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ ਤੇ ਆਉਣ ਵਾਲੀਆਂ ਚੋਣਾਂ 'ਚ ਅਕਾਲੀ ਦਲ (ਬ) ਨੂੰ ਭਰਪੂਰ ਸਮਰਥਨ ਮਿਲੇਗਾ | ਇਸ ਮੌਕੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਹਰਚਰਨ ਸਿੰਘ ਬਾਠ ਕਰੀਰਵਾਲੀ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਨੌਵਜਾਨ ਆਗੂ ਨਿਰਮਲ ਸਿੰਘ ਨਿੰਮਾ, ਲਖਵਿੰਦਰ ਸਿੰਘ ਲੱਖਾ, ਜਸਪਾਲ ਸਿੰਘ ਕਾਟਾ ਸਾਬਕਾ ਐਮ.ਸੀ., ਡਾ. ਰੌਸ਼ਨ ਲਾਲ, ਕੇਵਲ ਕਿ੍ਸ਼ਨ, ਸਾਬਕਾ ਐਮ.ਸੀ. ਕਾਲੂ ਅਬਰੋਲ, ਹਰੀ ਕਿ੍ਸ਼ਨ ਸਿੰਗਲਾ ਸਾਬਕਾ ਐਮ.ਸੀ., ਗਗਨਦੀਪ ਸਿੰਘ ਬਰਾੜ, ਬਲਦੇਵ ਸਿੰਘ ਬੱਲੀ, ਪ੍ਰੀਤਮ ਸਿੰਘ ਬਰਾੜ, ਮਿੱਠੂ ਸਿੰਘ, ਮਨਪ੍ਰੀਤ ਮਾਹਸਾ, ਗੁਰਚਰਨ ਸਿੰਘ ਜੈਤੋ, ਅਜੈ ਸਿੰਗਲਾ, ਸੰਜੀਵ ਕੁਮਾਰ, ਅਮਿੰ੍ਰਤਪਾਲ ਸਿੰਘ ਤੋਂ ਇਲਾਵਾ ਪ੍ਰਭਦੀਪ ਸਿੰਘ ਰਾਊਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਨੇ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪੁਲਿਸ ਵਲੋਂ ਤੇਜ਼ਧਾਰ ਹਥਿਆਰਾਂ ਸਮੇਤ 5 ਵਿਅਕਤੀ ਕਾਬੂ
Ad Position 24