08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਨੇ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 23-04-2026
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਕੇਂਦਰ ਸਰਕਾਰ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮੰਗ ਪੱਤਰ ਸੌਂਪਿਆ ਗਿਆ | ਜਾਣਕਾਰੀ ਦਿੰਦਿਆਂ ਜਗਦੇਵ ਸਿੰਘ ਛੱਤਿਆਣਾ ਨੇ ਦੱਸਿਆ ਕਿ ਵਫ਼ਦ ਵਲੋਂ ਦਿੱਤੇ ਗਏ ਮੰਗ ਪੱਤਰ ਵਿਚ ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਸਾਰੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ ਮੁੜ ਲਾਗੂ ਕੀਤੇ ਜਾਣ, ਫਾਈਨੈਂਸ ਬਿੱਲ 2025 ਨੂੰ ਰੱਦ ਕਰਨ, ਅੱਠਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੇ ਲਾਭ ਉਨ੍ਹਾਂ ਸਭ ਨੂੰ ਦਿੱਤੇ ਜਾਣ, ਜੋ 31 ਦਸੰਬਰ 2025 ਤੋਂ ਸੇਵਾ ਮੁਕਤ ਹੋਏ ਹਨ, ਸਾਰੇ ਰਾਜਾਂ ਵਿਚ ਮਹਿੰਗਾਈ ਭੱਤੇ ਨੂੰ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਦੇ ਸਮਾਨ ਪੱਧਰ 'ਤੇ ਵਧਾਉਣ, ਸਰਕਾਰੀ ਖੇਤਰ ਦੀਆਂ ਸੰਸਥਾਵਾਂ ਦੇ ਨਿੱਜੀਕਰਨ ਨੂੰ ਰੋਕਣ, ਚਾਰ ਨਵੇਂ ਖ਼ਤਰਨਾਕ ਲੇਬਰ ਕੋਡਜ ਨੂੰ ਰੱਦ ਕਰਨ, ਸਾਰੇ ਰਾਜਾਂ ਨੂੰ ਦੇਸ਼ ਦੇ ਸਾਰੇ ਪੈਨਸ਼ਨਰਾਂ ਨੂੰ ਮੈਡੀਕਲ ਇੰਸ਼ੋਰੈਂਸ ਦੇ ਕੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਸਮੇਤ ਹੋਰ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੂੰ ਲੱਖਾਂ ਰੁਪਏ ਦਾ ਲੱਗ ਰਿਹਾ ਚੂਨਾ ਪਿੰਡ ਰੁਪਾਣਾ 'ਚ ਪੁੱਡਾ ਦੀ ਬਿਨਾਂ ਮਨਜ਼ੂਰੀ 'ਤੇ ਵੇਚੇ ਜਾ ਰਹੇ ਹਨ ਪ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਐਮ.ਸੀ. ਚੋਣਾਂ ਲਈ ਚੋਣ ਬਿਗਲ ਵਜਾਇਆ
Ad Position 24