ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲਿਟਲ ਫਲਾਵਰ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸ਼ਰਨ ਥਾਮਸ ਵਲੋਂ ਦੱਸਿਆ ਗਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਕੀਰਤਨਪਾਲ ਸਿੰਘ ਪੁੱਤਰ ਗੋਪੀ ਸਿੰਘ ਨੇ ਸਾਲ 2026 ਦੌਰਾਨ ਹੋਈ ਰਾਸ਼ਟਰੀ ਪੱਧਰ ਦੀ ਜੇ.ਈ. ਮੇਨਜ਼ ਦੀ ਪ੍ਰੀਖਿਆ ਪਾਸ ਕਰ ਲਈ ਹੈ | ਸਕੂਲ ਮੈਨੇਜਮੈਂਟ ਕਮੇਟੀ, ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀ ਦੀ ਅਸਮਾਨਵਤੀ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀ ਤੇ ਪਰਿਵਾਰ ਨੂੰ ਵਧਾਈ ਦਿੱਤੀ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ |