08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 23-04-2026
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਗਵਾਨ ਵਾਲਮੀਕਿ ਤੀਰਥ ਗਿਆਨ ਆਸ਼ਰਮ ਦੀ ਇਕੋ-ਇਕ ਨਿਰੋਲ ਜਥੇਬੰਦੀ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੀ ਹੰਗਾਮੀ ਮੀਟਿੰਗ ਪਰਮਿੰਦਰ ਸਿੰਘ ਪਾਸ਼ਾ ਚੇਅਰਮੈਨ ਮਾਲਵਾ ਜ਼ੋਨ ਦੀ ਅਗਵਾਈ ਹੇਠ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਐੱਸ.ਸੀ. ਪਰਿਵਾਰਾਂ 'ਤੇ ਕੁਝ ਪੁਲਿਸ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਕਥਿਤ ਅੱਤਿਆਚਾਰਾਂ ਸਮੇਤ ਵੱਖ-ਵੱਖ ਧਾਰਮਿਕ ਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ ਗਈ | ਮੀਟਿੰਗ ਵਿਚ ਸਰਬਸੰਮਤੀ ਨਾਲ ਹੱਥ ਖੜ੍ਹੇ ਕਰਕੇ ਮਤਾ ਪਾਸ ਕੀਤਾ ਗਿਆ ਕਿ ਜੇਕਰ ਇਸ ਵਰਤਾਰੇ ਨੂੰ ਠੱਲ੍ਹ ਨਾ ਪਾਈ ਗਈ ਤਾਂ ਦਲਿਤ ਪਰਿਵਾਰਾਂ 'ਤੇ ਅੱਤਿਆਚਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਉਨ੍ਹਾਂ ਦੇ ਤਾਇਨਾਤੀ ਥਾਣਿਆਂ ਮੂਹਰੇ ਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੁਤਲਾ ਫ਼ੂਕ ਪ੍ਰਦਰਸ਼ਨ ਕੀਤੇ ਜਾਣਗੇ | ਉਪਰੰਤ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਨਾਲ ਵੀ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਿੱਥੇ-ਜਿੱਥੇ ਸਮਾਜ ਨਾਲ ਕਿਸੇ ਵੀ ਵਿਅਕਤੀ ਵਿਸ਼ੇਸ਼ ਵਲੋਂ ਜ਼ੁਲਮ ਜ਼ਿਆਦਤੀ ਕੀਤੀ ਗਈ ਹੈ, ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦਾ ਭਰੋਸਾ ਦਿੱਤਾ | ਇਸ ਮਗਰੋਂ ਸਾਬਕਾ ਕੌਂਸਲਰ ਪਰਮਿੰਦਰ ਸਿੰਘ ਪਾਸ਼ਾ ਨੇ ਦੱਸਿਆ ਕਿ ਬੀਤੇ ਦਿਨੀਂ ਵਾਲਮੀਕਿ ਸਮਾਜ ਦੇ ਅਪੰਗ ਵਿਅਕਤੀ ਤੇ ਉਸ ਦੇ ਨਾਬਾਲਗ ਲੜਕੇ ਦੀ ਕਥਿਤ ਕੁੱਟਮਾਰ ਕੀਤੀ ਤੇ ਨਾਜਾਇਜ਼ ਮੁਕੱਦਮਾ ਦਰਜ ਕੀਤਾ ਗਿਆ ਸੀ, ਇਸ ਮਾਮਲੇ 'ਚ ਤੁਰੰਤ ਐਕਸ਼ਨ ਲੈਂਦੇ ਹੋਏ ਐੱਸ.ਐੱਸ.ਪੀ. ਵਲੋਂ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਬਣੀ ਹੋਈ ਚੌਂਕੀ ਨੂੰ ਤਾਲਾਬੰਦ ਕਰ ਦਿੱਤਾ ਹੈ | ਮਾਮਲੇ 'ਚ ਜਥੇਬੰਦੀ ਦੇ ਆਗੂਆਂ ਵਲੋਂ ਐੱਸ.ਐੱਸ.ਪੀ. ਕੋਲ ਇਹ ਮੰਗ ਰੱਖੀ ਗਈ ਹੈ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ | ਇਸ ਮੌਕੇ ਸੰਤ ਬਾਜ਼ ਨਾਥ, ਸੰਤ ਬਾਬਾ ਸ਼ੀਰਵਾਲੀ, ਐੱਮ.ਪੀ. ਸਿੰਘ ਜ਼ਿਲ੍ਹਾ ਚੇਅਰਮੈਨ ਸ੍ਰੀ ਮੁਕਤਸਰ ਸਾਹਿਬ, ਸਤਵੀਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਮਹਿੰਗਾ ਸਿੰਘ ਬੱਲਮਗੜ੍ਹ ਜ਼ਿਲ੍ਹਾ ਸਕੱਤਰ, ਗੁਰਮੀਤ ਸਿੰਘ ਲੰਬੀਢਾਬ, ਦੇਸਾ ਸਿੰਘ ਐੱਮ.ਸੀ., ਹੈਪੀ ਸਿੰਘ ਮਹਾਂਬੱਧਰ ਅਤੇ ਹੋਰ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਧਰਤ ਦਿਵਸ ਮਨਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24