ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਾਤਾ ਭਾਗ ਕੌਰ ਸੇਵਾ ਸੁਸਾਇਟੀ ਦੀ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਔਰਤਾਂ ਦਾ ਸੈਮੀਨਾਰ ਲਗਾਇਆ ਗਿਆ | ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ | ਔਰਤਾਂ 'ਚ ਖ਼ੂਨ ਦੀ ਕਮੀ ਪਈ ਜਾਂਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਹਰੀਆਂ ਸਬਜ਼ੀਆਂ ਖਾਣ ਲਈ ਕਿਹਾ ਗਿਆ ਤੇ ਆਇਰਨ ਦੀਆਂ ਗੋਲੀਆਂ ਖਾਣ ਲਈ ਕਿਹਾ ਗਿਆ | ਇਸ ਦੌਰਾਨ ਮਲਟੀ ਵਿਟਾਮਿਨ ਤੇ ਆਇਰਨ ਦੀਆਂ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਲੋਕ ਸੇਵਾ ਲਈ ਹੋਰ ਵੀ ਮੈਡੀਕਲ ਕੈਂਪ ਲਗਾਏ ਜਾਣਗੇ ਤੇ ਮੁਫ਼ਤ ਦਵਾਈਆਂ ਵੰਡੀਆਂ ਜਾਣਗੀਆਂ |