08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਿਧਾਇਕ ਕਾਕਾ ਬਰਾੜ ਵਲੋਂ ਆੜ੍ਹਤੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 23-04-2026
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮੰਡੀ ਵਿਚ ਚੱਲ ਰਹੇ ਹਾੜ੍ਹੀ ਦੇ ਸੀਜ਼ਨ ਨੂੰ ਵੇਖਦਿਆਂ ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿਖੇ ਸਮੂਹ ਆੜ੍ਹਤੀਆ ਭਾਈਚਾਰੇ ਨਾਲ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕਿਟ ਕਮੇਟੀ ਸਕੱਤਰ ਬਲਕਾਰ ਸਿੰਘ ਤੇ ਹੋਰ ਅਹੁਦੇਦਾਰ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਮੰਡੀ ਵਿਚ ਲਿਫ਼ਟਿੰਗ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਮੰਡੀ ਵਿਚ ਪੀਣ ਵਾਲੇ ਪਾਣੀ, ਲਾਈਟ ਤੇ ਛਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ | ਇਸ ਤੋਂ ਇਲਾਵਾ ਵਿਧਾਇਕ ਕਾਕਾ ਬਰਾੜ ਨੇ ਸਮੂਹ ਆੜ੍ਹਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲਿਫ਼ਟਿੰਗ ਲਈ ਟਰਾਂਸਪੋਰਟ ਦੀ ਕੋਈ ਕਮੀ ਨਹੀਂ ਹੈ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਰਾੜ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ, ਵਿਜੈ ਰੱਸੇਵੱਟ, ਸੁਮਿਤ ਗਰਗ, ਪੱਪੂ ਯਾਦਵ, ਵਿਪਨ ਕੁਮਾਰ, ਚਰਨਜੀਤ ਸਿੰਘ, ਪਵਨ ਬਾਘਲਾ, ਲਾਲੀ ਬਾਘਲਾ, ਸੁਮਿਤ ਗੋਇਲ, ਬਲਦੇਵ ਰਾਜ, ਗੁਰਜੀਤ ਸਿੰਘ, ਰਾਜ ਕੁਮਾਰ ਬੱਤਰਾ, ਰਾਜੀਵ ਅਹੂਜਾ, ਰਵੀ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਮਿਮਿਟ ਕਾਲਜ ਵਲੋਂ ਕੋਚ ਮਨਕੀਰਤ ਸਿੰਘ ਔਲਖ ਦਾ ਸਨਮਾਨ
Ad Position 24