08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਬਾਬਾ ਫ਼ਰੀਦ ਵੈਲਫੇਅਰ ਸੁਸਾਇਟੀ ਵਲੋਂ ਸਰਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 23-04-2026
ਕੋਟਕਪੂਰਾ, 22 ਅਪੈ੍ਰਲ (ਮੇਘਰਾਜ)-ਅੱਜ ਬਾਬਾ ਫ਼ਰੀਦ ਵੈਲਫ਼ੇਅਰ ਸੁਸਾਇਟੀ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਢੀਮਾਂਵਾਲੀ ਦੇ 6ਵੀਂ, 7ਵੀਂ, 8ਵੀਂ ਅਤੇ 9ਵੀਂ ਜਮਾਤ 'ਚ ਪਹਿਲੇ, ਦੂਜੇ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਕੋਟਕਪੂਰਾ ਤੇ ਗੁੱਡ ਮੌਰਨਿੰਗ ਕਲੱਬ ਦੇ ਸੰਸਥਾਪਕ ਗੁਰਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਟੇਜ ਦਾ ਸੰਚਾਲਨ ਮਾਸਟਰ ਰਾਜ ਕੁਮਾਰ ਟੋਨੀ ਵਧੀਆ ਢੰਗ ਨਾਲ ਕੀਤਾ | ਇਸ ਮੌਕੇ ਮੁੱਖ ਮਹਿਮਾਨ ਗੁਰਚਰਨ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਣ ਤੇ ਪੜ੍ਹ ਕੇ ਚੰਗੇ ਨਾਗਰਿਕ ਬਣਨ ਲਈ ਪੇ੍ਰਰਿਤ ਕੀਤਾ | ਇਸ ਮੌਕੇ ਮਹਿਮਾਨਾਂ ਸਮੇਤ ਲੈਕਚਰਾਰ ਹਰਜਸ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ, ਸਕੂਲ ਮੁਖੀ ਰਵਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਸਰਪੰਚ ਗੁਰਜੀਤ ਸਿੰਘ, ਗੁਰਮੇਲ ਸਿੰਘ, ਬੇਅੰਤ ਸਿੰਘ, ਸਤਪਾਲ ਸਿੰਘ ਫੌਜੀ, ਮਹਿੰਦਰ ਸਿੰਘ ਪ੍ਰਧਾਨ, ਮਹਿੰਦਰ ਸਿੰਘ ਦਿਓਲ, ਸੁਖਪਾਲ ਸਿੰਘ, ਮੋਹਨ ਸਿੰਘ, ਗਮਦੂਰ ਸਿੰਘ, ਬਲਵਿੰਦਰ ਸਿੰਘ ਪੰਚ, ਜੀਤ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ ਪੰਚ, ਪ੍ਰਸ਼ਨ ਸਿੰਘ, ਗੁਰਦੇਵ ਸਿੰਘ ਸੈਕਟਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ਵ ਧਰਤੀ ਦਿਵਸ 'ਤੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨ ਵਾਲਾ 'ਚ ਨਵੇਂ ਕਲਾਸ ਰੂਮ ਦਾ ਉਦਘਾਟਨ
Ad Position 24