08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਵਿਚ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ | ਜਿਸ ਤੋਂ ਬਾਅਦ ਸਕੂਲ ਦੇ ਆਡੀਟੋਰੀਅਮ 'ਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਭਾਸ਼ਣ, ਕਵਿਤਾ ਪਾਠ, ਸਕਿੱਟ, ਪੋਸਟਰ ਬਣਾਉਣ ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ, ਆਲਮੀ ਤਪਸ਼ ਤੇ ਪ੍ਰਦੂਸ਼ਣ ਵਰਗੇ ਵਿਸ਼ਿਆਂ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ | ਪਿ੍ੰਸੀਪਲ ਪਿ੍ਯੰਕਾ ਬਰਾੜ ਨੇ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਛੋਟੀਆਂ ਛੋਟੀਆਂ ਕੋਸ਼ਿਸਾਂ ਕਰਕੇ ਧਰਤੀ ਨੂੰ ਬਚਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਚੇੇਅਰਮੈਨ ਆਸ਼ੀਸ਼ ਤੋਲਾ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਇਕ ਦਿਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਾਡੀ ਦਿਨ ਚਰਿਆ ਦਾ ਹਿੱਸਾ ਬਣਨੀ ਚਾਹੀਦੀ ਹੈ | ਡਾਇਰੈਕਟਰ ਅਨੂਪਮਾ ਤੋਲਾ ਨੇ ਸਮੂਹ ਹਾਜ਼ਰੀ ਨੂੰ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਤੇ ਇਸ ਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਡਾਇਰੈਕਟਰ ਸ਼ਿਵਮ ਤੋਲਾ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਧੇਰੇ ਰੁੱਖ ਲਗਾ ਕੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ | ਅੰਤ 'ਚ ਸਭਾ ਨੇ ਵਾਤਾਵਰਨ ਦੀ ਰੱਖਿਆ ਕਰਨ ਦਾ ਅਹਿਦ ਲਿਆ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ 'ਚ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਵਲੋਂ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੂੰ ਲਾਇਬ੍ਰੇਰੀ ਲਈ ਅਲਮਾਰੀ ਦਾਨ
Ad Position 24