ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਪੱਧਰੀ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਤਹਿਤ ਸਾਇੰਸ ਅਧਿਆਪਕ ਸ਼ਿਵਪ੍ਰਤਾਪ ਸਿੰਘ ਦੀ ਅਗਵਾਈ ਹੇਠ ਸੱਤਵੀਂ ਦੀਆਂ ਵਿਦਿਆਰਥਣਾਂ ਨਵਜੋਤ ਕੌਰ ਤੇ ਪੂਨਮ ਨੇ ਧਰਤੀ ਦਿਵਸ ਦੇ ਮਹੱਤਵ ਬਾਰੇ ਬਹੁਤ ਹੀ ਸੁੰਦਰ ਢੰਗ ਨਾਲ ਆਪਣੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ | ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਪ੍ਰਕਿਰਤੀ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ | ਅੰਤ 'ਚ ਸਾਰੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਰੱਖਿਆ ਕਰਨ ਦਾ ਸੰਕਲਪ ਲਿਆ ਤੇ ਧਰਤੀ ਨੂੰ ਸੁੰਦਰ ਅਤੇ ਸਾਫ਼ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦੀ ਸਹੁੰ ਚੁੱਕੀ |