ਜੈਤੋ, 22 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਵਿਸ਼ਵ ਧਰਤੀ ਦਿਵਸ ਦੇ ਮੌਕੇ 'ਤੇ ਦੁਨੀਆ ਭਰ ਵਿਚ ਵਾਤਾਵਰਨ ਦੀ ਸੁਰੱਖਿਆ ਤੇ ਜਾਗਰੂਕਤਾ ਲਈ ਵੱਖ-ਵੱਖ ਪ੍ਰੋਗਰਾਮ ਕੀਤੇ ਜਾਂਦੇ ਹਨ | ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ 'ਚ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਜਿਸ 'ਚ ਵਿਦਿਆਰਥੀਆਂ ਨੇ ਧਰਤੀ ਦੀ ਮਹੱਤਤਾ ਬਾਰੇ ਭਾਸ਼ਣ ਪੇਸ਼ ਕੀਤੇ | ਬੱਚਿਆਂ ਵਲੋਂ ਨਾਟਕ ਤੇ ਕਲਾ ਪ੍ਰਦਰਸ਼ਨ ਰਾਹੀਂ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੱਤਾ ਗਿਆ, ਜਿਸ ਨਾਲ ਸਭ ਨੂੰ ਜਾਗਰੂਕ ਹੋਣ ਲਈ ਪ੍ਰੇਰਨਾ ਮਿਲੀ | ਸਕੂਲ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ ਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਦਰਸਾਈ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਗੁਰਸੇਵਕ ਮਾਨ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਵਿਚ ਵੱਧ ਰਹੇ ਅਸੰਤੁਲਨ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਕੁਦਰਤ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਸਿੱਖਣਯੋਗ ਤੇ ਪ੍ਰੇਰਣਾਦਾਇਕ ਸਾਬਤ ਹੋਇਆ |