08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜ਼ਿਲ੍ਹਾ ਪੁਲਿਸ ਵਲੋਂ ਦਸਮੇਸ਼ ਗਲੋਬਲ ਸਕੂਲ ਵਿਖੇ ਨਸ਼ਿਆਂ ਸੰਬੰਧੀ ਜਾਗਰੂਕਤਾ ਸਮਾਗਮ

Ad Position 21
No active advertisement
ਅਜੀਤ ਡੈਸਕ 23-04-2026
ਬਰਗਾੜੀ, 22 ਅਪ੍ਰੈਲ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਪੁਲਿਸ ਵਿਭਾਗ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਬੱਚਿਆਂ ਨਾਲ ਰੁਬਰੂ ਹੋ ਕੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗੂਰਕ ਕੀਤਾ ਤੇ ਨਸ਼ਿਆਂ ਦਾ ਸੇਵਨ ਕਰਦੇ ਆਪਣੇ ਨਜ਼ਦੀਕੀਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੀ ਅਪੀਲ ਕੀਤੀ | ਬੱਚਿਆਂ ਵਲੋਂ ਨਸ਼ਿਆਂ ਤੇ ਦੇਸ਼ ਭਗਤੀ ਪ੍ਰਤੀ ਗੀਤ, ਭਾਸਣ, ਕੋਰੀਓਗ੍ਰਫੀਆਂ ਆਦਿ ਪੇਸ਼ ਕੀਤੇ ਗਏ ਜੋ ਬਹੁਤ ਹੀ ਸਲਾਹੁਣਯੋਗ ਸਨ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਨਸ਼ੇ ਸਾਡੇ ਸਭ ਤੋਂ ਵੱਡੇ ਦੁਸ਼ਮਣ ਹਨ, ਨਸ਼ਿਆਂ ਨਾਲ ਸਾਡਾ ਮਨ, ਤਨ ਤੇ ਪੂਰਾ ਘਰ ਬਰਬਾਦ ਹੋਣ ਦੇ ਨਾਲ ਕਈ ਪੀੜ੍ਹੀਆਂ 'ਤੇ ਵੀ ਮਾੜਾ ਅਸਰ ਪੈਂਦਾ ਹੈ | ਉਨ੍ਹਾਂ ਸਮੂਹ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਦਗੀ 'ਚ ਉੱਚਾ ਮੁਕਾਮ ਹਾਸਿਲ ਕਰਨ ਲਈ ਸਿਰਤੋੜ ਮਿਹਨਤ ਕਰਨ ਤਾਂ ਕਿ ਉਹ ਚੰਗੀ ਪੜ੍ਹਾਈ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਦਾ ਨਾਂਅ ਰੌਸ਼ਨ ਕਰ ਸਕਣ | ਇਸ ਮੌਕੇ ਸਕੂਲ ਡਾਇਰੈਕਟਰ ਜਸਬੀਰ ਸਿੰਘ ਸੰਧੂ, ਪਿ੍ੰਸੀਪਲ ਅਜੇ ਸ਼ਰਮਾ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਪੁਲਿਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਐਸ.ਪੀ ਹਰਵਿੰਦਰ ਵੀਰ ਸਿੰਘ, ਡੀ.ਐਸ.ਪੀ ਇਕਬਾਲ ਸਿੰਘ, ਡਾਇਰੈਕਟਰ ਜਸਬੀਰ ਸਿੰਘ ਸੰਧੂ, ਪਿ੍ੰਸੀਪਲ ਅਜੇ ਸ਼ਰਮਾ ਨੇ ਦਸਵੀਂ ਜਮਾਤ 'ਚ ਅਵੱਲ ਆਏ ਬੱਚਿਆਂ ਤੇ ਹੋਰਨਾਂ ਖੇਤਰਾਂ 'ਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਆਦਿ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਸਮੂਹ ਸਟਾਫ, ਮੋਹਤਬਰ ਵਿਅਕਤੀ, ਬੱਚੇ, ਮਾਪੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 1 ਕਰੋੜ ਦੀ ਠੱਗੀ ਦੇ ਦੋਸ਼ 'ਚੋਂ ਔਰਤ ਬਰੀ ਅਗਲੀ ਖ਼ਬਰ ਦਸਮੇਸ਼ ਗਲੋਰੀਅਸ ਪਬਲਿਕ ਸਕੂਲ 'ਚ ਧਰਤੀ ਦਿਵਸ ਮਨਾਇਆ
Ad Position 24