ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਸ਼ੱਕੀ ਹਥਿਆਰਾਂ ਸਮੇਤ ਕਾਬੂ
ਅਜੀਤ ਡੈਸਕ
24-04-2026
ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਕੁਝ ਵਿਅਕਤੀ ਪਿੰਡ ਬੀੜ ਚਹਿਲ ਵਿਖੇ ਬੇਆਬਾਦ ਜਗ੍ਹਾ 'ਤੇ ਹਥਿਆਰਾਂ ਸਮੇਤ ਬੈਠੇ ਹਨ ਅਤੇ ਲੁੱਟਾਂ ਖੋਹਾਂ ਦੀ ਵਿਉਂਤਬੰਦੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ ਅਤੇ ਸੂਰਜ ਪੁੱਤਰ ਰਮੇਸ਼ ਕੁਮਾਰ, ਰਾਹੁਲ ਪੁੱਤਰ ਮੰਗਲ ਰਾਮ, ਬੋਹੜ ਸਿੰਘ ਪੁੱਤਰ ਬਲਵਿੰਦਰ ਸਿੰਘ, ਜਗਸੀਰ ਸਿੰਘ ਪੁੱਤਰ ਅਮਰ ਸਿੰਘ, ਜਗਦੀਪ ਸਿੰਘ ਪੁੱਤਰ ਗੁਰਮੀਤ ਸਿੰਘ, ਕੁਲਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਸੁਖਵਿੰਦਰ ਸਿੰਘ ਉਰਫ਼ ਜੁੰਗਨੂ ਪੁੱਤਰ ਦਲਵੀਰ ਸਿੰਘ, ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਦੇਵ ਸਿੰਘ, ਮੰਗਲ ਸਿੰਘ ਉਰਫ਼ ਮੰਗਾ ਪੁੱਤਰ ਪਾਲ ਸਿੰਘ, ਤੇ ਰਵੀ ਪੁੱਤਰ ਦਇਆ ਰਾਮ ਪਾਲ ਵਾਸੀ ਫ਼ਰੀਦਕੋਟ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ ਦੋ ਕਿਰਪਾਨਾਂ, ਇਕ ਗੰਡਾਸੀ ਅਤੇ ਲੋਹੇ ਦੀ ਪਾਈਪ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |