17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 24-04-2026
ਫ਼ਰੀਦਕੋਟ, 23 ਅਪ੍ਰੈਲ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਛਾਊਣੀ ਰੋਡ, ਨੇੜੇ ਜਹਾਜ਼ ਗਰਾਊਾਡ ਤੋਂ 104 ਗ੍ਰਾਮ ਨਸ਼ੀਲੇ ਪਾਊਡਰ ਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਜਹਾਜ਼ ਗਰਾਊਾਡ ਫ਼ਰੀਦਕੋਟ ਮੌਜੂਦ ਸਨ ਤਾਂ ਉਥੇ ਗਗਨਦੀਪ ਸਿੰਘ ਉਰਫ਼ ਹੈਪੀ ਬੋਲਾ ਪੁੱਤਰ ਮਲਕੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 104 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਤੇ 200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਟਰੈਕਟਰ ਤੇ ਕੈਂਟਰ 'ਚ ਹੋਈ ਟੱਕਰ 'ਚ ਟਰੈਕਟਰ ਚਾਲਕ ਦੀ ਮੌਤ ਅਗਲੀ ਖ਼ਬਰ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ 'ਚ ਵਫ਼ਦ ਨੇ ਐਸ. ਡੀ. ਐਮ. ਜੈਤੋ ਨੂੰ ਮੰਗ ਪੱਤਰ ਸੌਂਪਿਆ
Ad Position 24