17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਸ਼ੇ ਦਾ ਸੇਵਨ ਕਰਦੇ 2 ਕਾਬੂ- ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-04-2026
ਗਿੱਦੜਬਾਹਾ, 23 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੋਟਭਾਈ ਦੀ ਐੱਸ.ਐੱਚ.ਓ. ਦੀਪਿਕਾ ਰਾਣੀ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਜਦੋਂ ਡੇਰਾ ਇਲਾਹੀਆ ਪੀਰ ਪਿੰਡ ਸਾਹਿਬ ਚੰਦ ਪੁੱਜੇ, ਤਾਂ ਡੇਰਾ ਦੀ ਬੈਕਸਾਈਡ ਦਰੱਖ਼ਤ ਹੇਠਾ ਬਣੀ ਪੱਕੀ ਥੜ੍ਹੀ 'ਤੇ 2 ਵਿਅਕਤੀ ਕਿਸੇ ਨਸ਼ੀਲੀ ਚੀਜ਼ ਦਾ ਸੇਵਨ ਕਰਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਇਕ ਜਲਾਉਣ ਵਾਲਾ ਲਾਈਟਰ, ਸਿਲਵਰ ਪੰਨੀ ਤੇ 10 ਰੁਪਏ ਦੇ 2 ਕਰੰਸੀ ਨੋਟ ਬਰਾਮਦ ਹੋਏ | ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ਼ ਤੋਤਾ ਪੁੱਤਰ ਜਗਸੀਰ ਸਿੰਘ ਤੇ ਲਵਪ੍ਰੀਤ ਸਿੰਘ ਉਰਫ਼ ਸੋਨੂੰ ਪੁੱਤਰ ਜਗਦੀਸ਼ ਲਾਲ ਵਾਸੀਆਨ ਪਿੰਡ ਮੱਲਣ ਵਜੋਂ ਹੋਈ ਹੈ | ਪੁਲਿਸ ਨੇ ਉਕਤਾਨ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਭਾਰਤੀਆਂ ਨੇ 25 ਬੱਚਿਆਂ ਨੂੰ ਵਰਦੀਆਂ ਦਿੱਤੀਆਂ ਅਗਲੀ ਖ਼ਬਰ ਟੋਲ ਪਲਾਜ਼ਿਆਂ 'ਤੇ ਕੰਮ ਕਰਦੇ ਹਜ਼ਾਰਾਂ ਵਰਕਰਾਂ ਦਾ ਰੋਜ਼ਗਾਰ ਖੋਹਣਾ ਮੰਦਭਾਗਾ
Ad Position 24