17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ 'ਚ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਜੈਤੋ, 23 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਵਿਚ ਇਕ ਭਾਸ਼ਣ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਬੱਚਿਆਂ ਨੇ ਭਾਗ ਲਿਆ ਤੇ ਆਪੋ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਤੋਂ ਬਾਅਦ ਸਕੂਲ ਦੇ ਅਧਿਆਪਕ ਵੀਰਪਾਲ ਕÏਰ ਨੇ ਬੱਚਿਆਂ ਨੂੰ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਪੂਰੇ ਸੰਸਾਰ ਵਿਚ ਧਰਤੀ ਦਿਵਸ ਮਨਾਇਆ ਜਾਂਦਾ ਹੈ | ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਦੀ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸੁਰੱਖਿਅਤ ਰੱਖਣਾ ਹੈ | ਇਸ ਤੋਂ ਬਾਅਦ ਬੱਚਿਆਂ ਨੇ ਵੱਖ-ਵੱਖ ਤਰਾਂ ਦੇ ਸਲੋਗਨ ਤਿਆਰ ਕੀਤੇ ਤੇ ਆਲੇ ਦੁਆਲੇ ਸਫਾਈ ਰੱਖਣ ਦਾ ਪ੍ਰਣ ਲਿਆ | ਸਕੂਲ ਮੁੱਖ ਅਧਿਆਪਕਾ ਸੁਸ਼ਮਾ ਨੇ ਵੀ ਵਿਚਾਰ ਪ੍ਰਗਟ ਕੀਤੇ | ਇਸ ਮÏਕੇ ਸਕੂਲ ਅਧਿਆਪਕਾ ਯੋਗਿਤਾ ਅਰੂਸ਼ੀ, ਰਜਨੀ, ਬਬੀਤਾ, ਅਮਨਦੀਪ ਕÏਰ, ਨਿਧੀ ਜਿੰਦਲ, ਮਨਦੀਪ ਕÏਰ, ਸਨੇਹਾ ਅਤੇ ਗੋਲਡੀ ਆਦਿ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਪ੍ਰਵਾਸੀ ਭਾਰਤੀਆਂ ਨੇ 25 ਬੱਚਿਆਂ ਨੂੰ ਵਰਦੀਆਂ ਦਿੱਤੀਆਂ
Ad Position 24