ਬਰਗਾੜੀ, 23 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਢਿੱਲਵਾਂ ਕਲਾਂ ਨਿਵਾਸੀ ਲਖਵੀਰ ਸਿੰਘ ਗਿੱਲ ਦੇ ਪਿਤਾ ਬਰਗਾੜੀ ਦੇ ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਦੇ ਕੁੜਮ, ਖੁਸ਼ਪ੍ਰੀਤ ਸਿੰਘ ਗਿੱਲ ਤੇ ਗੁਰਵਿੰਦਰ ਸਿੰਘ ਗਿੱਲ ਕੈਨੇਡਾ ਦੇ ਸਤਿਕਾਰਤ ਦਾਦਾ ਬਲਵੰਤ ਸਿੰਘ ਗਿੱਲ ਢਿੱਲਵਾਂ ਕਲਾਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਰਖਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਗੋਦਾਵਰੀਸਰ ਸਾਹਿਬ ਪਤਾਸ਼ਾਹੀ ਦਸਵੀਂ ਢਿੱਲਵਾਂ ਕਲਾਂ (ਫ਼ਰੀਦਕੋਟ) ਵਿਖੇ ਹੋਇਆ | ਇਸ ਮੌਕੇ ਭਾਈ ਇਕਬਾਲ ਸਿੰਘ ਲੰਗੇਆਣਾ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਜ਼ਿੰਦਗੀ ਦੇ ਫਲਸਫੇ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਇਆਂ | ਇਸ ਮੌਕੇ ਬਲਵੰਤ ਸਿੰਘ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਾਬਕਾ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਉਹ ਬਹੁਤ ਹੀ ਸੱਚੇ ਸੁੱਚੇ ਇਨਸਾਨ ਸਨ | ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਇਸ ਇਨਸਾਨ ਦੇ ਜਾਣ ਦਾ ਅਜੇ ਵਕਤ ਨਹੀਂ ਸੀ ਪਰ ਸਾਡੇ ਖਾਣ, ਪੀਣ, ਹਵਾ, ਪਾਣੀ ਤੇ ਵਾਤਾਵਰਨ ਦੇ ਦੂਸ਼ਿਤ ਹੋਣ ਕਰਕੇ ਅਜਿਹੇ ਕਿਰਤ ਕਰਨ ਵਾਲੇ ਵਿਅਕਤੀ ਵੀ ਬੇਵਕਤੀ ਮੌਤ ਦਾ ਸ਼ਿਕਾਰ ਹੋ ਰਹੇ ਹਨ ਜੋ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ | ਸੂਬਾ ਸਿੰਘ ਬਾਦਲ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੇਵਕਤੀ ਚਲੇ ਜਾਣ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉਥੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੀ ਉਨ੍ਹਾਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ | ਇਸ ਤੋਂ ਇਲਾਵਾ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੁਰਚੇਤ ਸਿੰਘ ਢਿੱਲੋਂ ਸਾਬਕਾ ਡਾਇਰੈਕਟਰ ਮਾਰਕਫੈਡ ਪੰਜਾਬ, ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਨੇ ਵੀ ਉਨ੍ਹਾਂ ਨੂੰ ਸ਼ਰਧਾ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਸੰਘਰਸ਼ੀ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਡਾ. ਬਲਵਿੰਦਰ ਸਿੰਘ ਸਿਵੀਆਂ, ਸੁਖਪਾਲ ਸਿੰਘ ਨੰਬਰਦਾਰ, ਪ੍ਰਤਾਪ ਸਿੰਘ ਨੰਗਲ, ਪ੍ਰਕਾਸ਼ ਸਿੰਘ ਸੇਵੇਵਾਲਾ, ਮਾ. ਹਰਪਾਲ ਸਿੰਘ, ਇਕੱਤਰ ਸਿੰਘ ਬਰਾੜ ਥਰਾਜ, ਜਸਵਿੰਦਰ ਸਿੰਘ ਬਰਾੜ, ਸੁਖਜਿੰਦਰ ਸਿੰਘ ਰਾਮੇਆਣਾ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਜਗਤਾਰ ਸਿੰਘ ਸਰਪੰਚ, ਕੁਲਵੰਤ ਸਿੰਘ ਨੰਬਰਦਾਰ, ਪ੍ਰੀਤਮ ਸਿੰਘ ਸਰਪੰਚ, ਸੁਖਚੈਨ ਸਿੰਘ ਸਰਪੰਚ, ਆਤਮਾ ਸਿੰਘ ਢਿੱਲੋਂ, ਗੁਰਦਿੱਤ ਸਿੰਘ ਢਿੱਲੋਂ, ਸੇਠ ਗੰਗਾ ਰਾਮ, ਅਮਰੀਕ ਸਿੰਘ ਰਾਮਸਰ, ਵਕੀਲ ਸਿੰਘ ਸਰਪੰਚ, ਰਾਜੂ ਸਰਪੰਚ, ਜਗਤਾਰ ਸਿੰਘ ਐਕਸੀਅਨ, ਨਾਇਬ ਸਿੰਘ ਢਿੱਲੋਂ, ਕਿ੍ਸ਼ਨ ਕੁਮਾਰ, ਪਰਗਟ ਸਿੰਘ ਢਿੱਲੋਂ, ਮਨਤਾਰ ਸਿੰਘ ਸੋਢੀ, ਮੈਂਗਲ ਸਿੰਘ ਬਰਾੜ, ਕੁਲਵੰਤ ਸਿੰਘ ਬੁੱਟਰ, ਜਰਨੈਲ ਸਿੰਘ ਸਰਪੰਚ, ਗੁਰਸੇਵਕ ਸਿੰਘ ਨੋਖਾ, ਬਾਬੂ ਸਿੰਘ, ਡਾ. ਹਰਵਿੰਦਰ ਸਿੰਘ ਧਾਲੀਵਾਲ, ਸਤਿੰਦਰਪਾਲ ਸਿੰਘ ਸੱਤੀ ਢਿੱਲੋਂ, ਅਵਤਾਰ ਜਗਸੀਰ ਸਿੰਘ ਬਰਾੜ, ਸ਼ਨੀ ਬਰਾੜ, ਰਣਧੀਰ ਸਿੰਘ ਸਾਹੋਕੇ, ਜਗਸੀਰ ਸਿੰਘ ਜੱਗਾ ਗੋਂਦਾਰਾ, ਰਾਜਿੰਦਰ ਸਿੰਘ ਢਿੱਲੋਂ, ਸਤਪਾਲ ਸਿੰਘ ਧਾਲੀਵਾਲ, ਭਗਵਾਨ ਸਿੰਘ ਸਰਪੰਚ, ਜਗਵਿੰਦਰ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਮੱਖਣ ਸਿੰਘ ਢਿੱਲੋਂ ਪੰਚ, ਕੇਵਲ ਸਿੰਘ ਢਿੱਲੋਂ, ਕਾਕੂ ਢਿੱਲੋਂ, ਓਵਰਸੀਰ ਸਿੰਘ ਢਿੱਲੋਂ, ਸੁਖਜੀਤ ਸਿੰਘ, ਦਰਸ਼ਨ ਸਿੰਘ ਸੇਖਾ, ਟੇਕ ਸਿੰਘ ਬਰਾੜ, ਸੁਖਮੰਦਰ ਸਿੰਘ ਪ੍ਰਧਾਨ, ਕੁਲਦੀਪ ਸਿੰਘ ਗੋਂਦਾਰਾ, ਰਵੀ ਸ਼ਰਮਾ, ਅਮਰਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਗੁਰਮੀਤ ਸਿੰਘ ਪੱਪੂ ਬਰਾੜ ਆਦਿ ਤੋਂ ਇਲਾਵਾ ਇਲਾਕੇ ਭਰ ਦੇ ਰਾਜਨੀਤਿਕ ਆਗੂ, ਸਰਪੰਚ, ਪੰਚ ਤੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ | ਸਮਾਗਮ ਦੇ ਅਖੀਰ 'ਚ ਗੁਰਚੇਤ ਸਿੰਘ ਢਿੱਲੋਂ ਨੇ ਬਲਵੰਤ ਸਿੰਘ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਵੱਖ-ਵੱਖ ਆਗੂਆਂ ਤੇ ਸੰਸਥਾਵਾਂ ਵਲੋਂ ਭੇਜੇ ਸ਼ੋਕ ਸੰਦੇਸ਼ ਪੜ੍ਹੇ ਤੇ ਇਸ ਸਮਾਗਮ ਸ਼ਾਮਿਲ ਹੋਈ ਸੰਗਤ ਦਾ ਗਿੱਲ ਤੇ ਢਿੱਲੋਂ ਪਰਿਵਾਰ ਵਲੋਂ ਧੰਨਵਾਦ ਕੀਤਾ |