ਫ਼ਰੀਦਕੋਟ, 23 ਅਪ੍ਰੈਲ (ਸਰਬਜੀਤ ਸਿੰਘ)-ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਬਣੇ ਪਾਰਕ ਵਿਚ ਇੰਟਕ, ਕਲਾਸ ਫ਼ੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ 1680, ਸੈਕਟਰ 22 ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਦੀ ਮੀਟਿੰਗ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ, ਰਮੇਸ਼ ਢੈਪਈ, ਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਵੀਰ ਸਿੰਘ ਕੰਮੇਆਣਾ ਤੇ ਪਾਵਰਕਾਮ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਤੇ ਪੰਜਾਬ 'ਚ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਵਲੋਂ ਕਾਰਪਰੇਟ ਘਰਾਣਿਆਂ ਦੇ ਦਬਾਅ ਹੇਠ ਲਗਾਤਾਰ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਫ਼ੈਸਲਾ ਕੀਤਾ ਗਿਆ ਕਿ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਲਈ ਸਵੇਰੇ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ, ਨਹਿਰੀ ਕਾਲੋਨੀ, ਡਿਪਟੀ ਕਮਿਸ਼ਨਰ ਦਫ਼ਤਰ, ਬੱਸ ਸਟੈਂਡ, ਬਿਜਲੀ ਬੋਰਡ ਦਫ਼ਤਰ ਸਾਹਮਣੇ ਅਤੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਕਿਰਤ ਦੀ ਲਹਿਰ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ ਜਾਣਗੇ ਤੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ | ਉਪਰੰਤ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਸਵੇਰੇ 11 ਵਜੇ ਬੱਸ ਸਟੈਂਡ ਫ਼ਰੀਦਕੋਟ ਵਿਖੇ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਮੁਲਾਜ਼ਮ ਆਗੂ ਪਰਮਜੀਤ ਸਿੰਘ ਪੰਮਾ, ਰਾਮ ਸਿੰਘ ਪ੍ਰਧਾਨ, ਰਾਜਦੇਵ ਸਿੰਘ, ਸਰਦੂਲ ਸਿੰਘ ਡੀ. ਸੀ. ਦਫ਼ਤਰ, ਸੁਖਵਿੰਦਰ ਸਿੰਘ ਪ੍ਰਧਾਨ ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਟੀ ਗਾਰਡ ਯੂਨੀਅਨ, ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਰਾਮ ਸਿੰਘ, ਪਰਮਜੀਤ ਸਿੰਘ, ਜਗਦੀਸ਼ ਸਿੰਘ, ਚਮਕੌਰ ਸਿੰਘ, ਰਾਮ ਕਿਸ਼ੋਰ, ਸਿਮਰਨਜੀਤ ਕੌਰ, ਸੁਖਜੀਤ ਕੌਰ, ਸਿਮਰਨਪ੍ਰੀਤ ਕੌਰ, ਖੇਤ ਮਜ਼ਦੂਰ ਆਗੂ ਮੁਖਤਿਆਰ ਸਿੰਘ ਭਾਣਾ ਆਦਿ ਹਾਜ਼ਰ ਸਨ |