15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਰੋਪ ਸਕਿੱਪਿੰਗ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 24-04-2026
ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ 21 ਅਪ੍ਰੈਲ ਤੋਂ 23 ਅਪ੍ਰੈਲ 2026 ਤੱਕ ਤਿੰਨ ਰੋਜ਼ਾ ਰੋਪ ਸਕਿੱਪਿੰਗ ਕੈਂਪ ਲਗਾਇਆ ਗਿਆ | ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਸਰੀਰਿਕ ਤੰਦਰੁਸਤੀ ਤੇ ਖੇਡਾਂ ਪ੍ਰਤੀ ਰੁਝਾਨ ਵਧਾਉਣਾ ਸੀ | ਇਸ ਮੌਕੇ ਅੰਮਿ੍ਤਸਰ ਤੋਂ ਆਏ ਨੈਸ਼ਨਲ ਸਕਿੱਪਰ ਦਾਨਿਸ਼ ਬਾਵਾ ਨੇ ਵਿਦਿਆਰਥੀਆਂ ਨੂੰ ਰੱਸੀ ਨਾਲ ਜੁੜੀਆਂ ਨਵੀਂ-ਨਵੀਂ ਤਕਨੀਕਾਂ, ਦਿਲਚਸਪ ਸਟੰਟ ਤੇ ਬੈਲੈਂਸਿੰਗ ਕਲਾਵਾਂ ਸਿਖਾਈਆਂ | ਵਿਦਿਆਰਥੀਆਂ ਨੇ ਉਤਸ਼ਾਹ ਤੇ ਲਗਨ ਨਾਲ ਹਰ ਗਤੀਵਿਧੀ ਵਿਚ ਹਿੱਸਾ ਲਿਆ ਤੇ ਆਪਣੇ ਹੁਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ/ਡਾਇਰੈਕਟਰ ਡਾ. ਐਸ.ਐਸ.ਬਰਾੜ ਨੇ ਵਿਦਿਆਰਥੀਆਂ ਤੇ ਫ਼ਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਇੰਚਾਰਜ ਅਧਿਆਪਕਾਂ ਵੀਰਪਾਲ ਕੌਰ ਤੇ ਅੰਮਿ੍ਤਪਾਲ ਕੌਰ ਖੋਸਾ ਨੂੰ ਕੈਂਪ ਦੀ ਸਫ਼ਲਤਾ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਰੀਰਿਕ ਗਤੀਵਿਧੀਆਂ ਵਿਦਿਆਰਥੀਆਂ ਦੀ ਸਿਹਤ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ 'ਚ ਆਤਮ-ਵਿਸ਼ਵਾਸ ਤੇ ਅਨੁਸ਼ਾਸਨ ਵੀ ਵਿਕਸਿਤ ਕਰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਡਿਗਰੀ ਕਾਲਜ ਦੇ ਈਕੋ ਕਲੱਬ ਨੇ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਵਿਸ਼ਵ ਧਰਤੀ ਦਿਵਸ ਮੌਕੇ ਜੌਗਰਫ਼ੀ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ
Ad Position 24