15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਰਣਜੀਤ ਸਿੰਘ ਸਿੱਧੂ ਨੂੰ ਕੌਂਸਲਰ ਦੀ ਚੋਣ ਲੜਨ ਦਾ ਸਮਰਥਨ

Ad Position 21
No active advertisement
ਅਜੀਤ ਡੈਸਕ 24-04-2026
ਕੋਟਕਪੂਰਾ, 23 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ : 17 ਦੇ ਜਾਗਰੂਕ ਵਸਨੀਕਾਂ ਨੇ ਭਰਵੀਂ ਮੀਟਿੰਗ ਕਰਕੇ ਸੀਨਾੀਅਰ ਅਕਾਲੀ ਆਗੂ ਰਣਜੀਤ ਸਿੰਘ ਸਿੱਧੂ ਨੂੰ ਆਉਂਦੀਆਂ ਨਗਰ ਕੌਂਸਲ ਚੋਣਾਂ ਲਈ ਕੌਂਸਲਰ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਨ ਤੇ ਉਸ ਦਾ ਭਰਵਾਂ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਹੋਈ ਮੀਟਿੰਗ 'ਚ ਅਰਸ਼ਦੀਪ ਸਿੰਘ ਬਾਬਾ, ਕੁਲਦੀਪ ਸਿੰਘ, ਸੁਖਪਾਲ ਸਿੰਘ, ਗਿਆਨ ਸਿੰਘ, ਜਗਜੀਤ ਸਿੰਘ, ਸੁਰਜੀਤ ਸਿੰਘ ਥਾਣੇਦਾਰ, ਸਤੀਸ਼ ਅਰੋੜਾ, ਕਰਤਾਰ ਸਿੰਘ, ਤਰਸੇਮ ਸਿੰਘ, ਪਵਨ ਕੁਮਾਰ, ਦਵਿੰਦਰ ਸਿੰਘ ਸੇਖੋਂ, ਰਵਿੰਦਰ ਸਿੰਘ, ਬਲਵੰਤ ਸਿੰਘ ਐਸ.ਡੀ.ਓ, ਜਸਵਿੰਦਰ ਸਿੰਘ ਚਹਿਲ, ਗੁਰਸੇਵਕ ਸਿੰਘ ਪੁਰਬਾ, ਰਣਜੀਤ ਸਿੰਘ ਜੀਤਾ, ਮਨਜੀਤ ਸਿੰਘ, ਅਮਰੇਸ਼ ਕੁਮਾਰ ਸਮੇਤ ਹੋਰ ਵੀ ਮੁਹੱਲਾ ਨਿਵਾਸੀਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਸਿੱਧੂ ਨੇ ਮੁਹੱਲਾ ਨਿਵਾਸੀਆਂ ਵਲੋਂ ਮਾਣ-ਸਤਿਕਾਰ ਨਾਲ ਨਿਵਾਜੇ ਜਾਣ ਲਈ ਸਭਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਇਸੇ ਵਾਰਡ ਤੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਮੁਖ਼ਤਿਆਰ ਕੌਰ ਮੌਜੂਦਾ ਕੌਂਸਲਰ ਹਨ ਅਤੇ ਵਡੇਰੀ ਉਮਰ ਹੋਣ ਕਾਰਨ ਸਿਹਤਯਾਬ ਨਹੀਂ ਹਨ | ਉਨ੍ਹਾਂ ਦੱਸਿਆ ਕਿ ਵਾਰਡ 'ਚ ਪਿਛਲੇ ਪੰਜ ਸਾਲਾਂ 'ਚ ਅਨੇਕਾਂ ਵਿਕਾਸ ਕਾਰਜ ਹੋਏ ਹਨ | ਗਲੀਆਂ-ਨਾਲੀਆਂ ਦਾ ਨਿਰਮਾਣ ਅਤੇ ਸੀਵਰੇਜ਼ ਪਾਉਣ ਦਾ ਕੰਮ ਮੁਕੰਮਲ ਕੀਤਾ ਗਿਆ ਹੈ | ਉਨ੍ਹਾਂ ਵਲੋਂ ਮੁਹੱਲੇ 'ਚ ਕਈ ਸਮਾਜਿਕ ਅਤੇ ਧਾਰਮਿਕ ਪ੍ਰੋਗਰਾਮਾਂ ਨੂੰ ਸਫ਼ਲ ਬਣਾਇਆ ਗਿਆ ਹੈ ਤੇ ਲੋੜਵੰਦਾਂ ਨੂੰ ਸਰਕਾਰੀ ਲਾਭ ਦਿਵਾਉਣ 'ਚ ਆਪਣੀ ਜ਼ਿਕਰਯੋਗ ਭੂਮਿਕਾ ਨਿਭਾਈ ਗਈ ਹੈ | ਅੰਤ 'ਚ ਸਿੱਧੂ ਨੇ ਮੁਹੱਲਾ ਨਿਵਾਸੀਆਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਮੁੜ ਚੋਣ ਲੜਨ ਲਈ ਉਤਸ਼ਾਹਿਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮੋਦੀਖਾਨਾ ਨੂੰ ਮਾਨਵਤਾ ਦੇ ਭਲੇ ਹਿੱਤ 5 ਹਜ਼ਾਰ ਦੀ ਸਹਾਇਤਾ ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ ਦੇ ਈਕੋ ਕਲੱਬ ਨੇ ਵਿਸ਼ਵ ਧਰਤੀ ਦਿਵਸ ਮਨਾਇਆ
Ad Position 24