15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਸ਼ਵ ਟੀਕਾਕਰਨ ਹਫ਼ਤਾ 24 ਅਪ੍ਰੈਲ ਤੋਂ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 24-04-2026
ਮੋਗਾ, 23 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਮੋਗਾ ਵਲੋਂ ਜ਼ਿਲੇ੍ਹ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਰਾਹੀਂ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਮੂਹ ਜਨਤਾ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਰਕਾਰੀ ਸਿਹਤ ਸੰਸਥਾਵਾਂ, ਆਂਗਣਵਾੜੀ ਕੇਂਦਰਾਂ, ਸਕੂਲਾਂ ਅਤੇ ਪਿੰਡਾਂ ਵਿਚ ਖ਼ਾਸ ਕੈਂਪ ਲਗਾਏ ਜਾਣਗੇ | ਇਨ੍ਹਾਂ ਕੈਂਪਾਂ ਵਿਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਲੋੜਵੰਦ ਵਰਗਾਂ ਨੂੰ ਟੀਕੇ ਲਗਾਏ ਜਾਣਗੇ | ਡਾ. ਸਿੰਗਲਾ ਨੇ ਕਿਹਾ ਕਿ ਹਰ ਇਕ ਬੱਚੇ ਅਤੇ ਗਰਭਵਤੀ ਮਹਿਲਾ ਦਾ ਪੂਰਾ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰਹਿ ਸਕਣ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਮਾਪੇ ਆਪਣੇ ਬੱਚਿਆਂ ਨੂੰ ਨਿਯਮਿਤ ਟੀਕਾਕਰਨ ਲਈ ਸਿਹਤ ਕੇਂਦਰਾਂ 'ਤੇ ਲੈ ਕੇ ਜਾਣ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਟੀਕਾਕਰਨ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾਂਦਾ ਹੈ ਅਤੇ ਇਹ ਬੱਚਿਆਂ ਨੂੰ ਖ਼ਸਰਾ, ਪੋਲਿਓ, ਟੀ.ਬੀ. ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਵੀ ਲੋਕਾਂ ਨੂੰ ਜਾਗਰੂਕ ਕਰਨਗੀਆਂ | ਅੰਤ ਵਿਚ ਸਿਹਤ ਅਧਿਕਾਰੀਆਂ ਨੇ ਸਮੂਹ ਜਨਤਾ ਨੂੰ ਅਪੀਲ ਕੀਤੀ ਕਿ ਉਹ ਨੇੜਲੇ ਸਿਹਤ ਕੇਂਦਰਾਂ 'ਤੇ ਜਾ ਕੇ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਬਣਾਉਣ ਵਿਚ ਸਹਿਯੋਗ ਦੇਣ |
Ad Position 22
No active advertisement
ਪਿਛਲੀ ਖ਼ਬਰ ਅੱਜ ਰਾਤ 8 ਵਜੇ ਮੋਗਾ ਸ਼ਹਿਰ ਦੇ ਵਿਸ਼ਾਲ ਮੈਗਾ ਮਾਰਟ ਵਿਖੇ ਹੋਵੇਗੀ ਮੌਕ ਡਰਿੱਲ, 300 ਮੀਟਰ ਦੇ ਘੇਰੇ ਅੰਦਰ ਸਿਵਲ ਡਿਫੈ... ਅਗਲੀ ਖ਼ਬਰ ਵੈਸਟ ਪੁਆਇੰਟ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24