15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਬਾਬਾ ਕੁਲਵੰਤ ਸਿੰਘ ਵਲੋਂ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 24-04-2026
ਕੋਟਕਪੂਰਾ, 23 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਜੈਤੋ ਸੜਕ 'ਤੇ ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਨੇ ਸਮੂਹ ਸੰਗਤ ਦੀ ਮੌਜੂਦਗੀ 'ਚ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026' ਪਾਸ ਹੋਣ 'ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਯਤਨਾ ਸਦਕਾ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸੋਧ ਬਿੱਲ ਨੂੰ ਕਾਨੂੰਨ ਦਾ ਰੂਪ ਮਿਲਣ ਦੀ ਦੁਨੀਆਂ ਭਰ ਦੀ ਸੰਗਤ 'ਚ ਖੁਸ਼ੀ ਪਾਈ ਜਾ ਰਹੀ ਹੈ | ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਹ ਸਭ ਸੰਗਤ ਦੇ ਸਹਿਯੋਗ ਤੇ ਗੁਰੂ ਜੀ ਦੀ ਬਖਸ਼ਿਸ਼ ਨਾਲ ਹੀ ਨੇਪਰੇ ਚੜਿਆ ਹੈ | ਬਾਬਾ ਕੁਲਵੰਤ ਸਿੰਘ ਵਲੋਂ ਸਨਮਾਨ ਸਮਾਗਮ ਦੌਰਾਨ ਸਪੀਕਰ ਸੰਧਵਾਂ ਸਮੇਤ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ, ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਰਗਰਮ ਮੈਂਬਰ ਮਲਕੀਤ ਸਿੰਘ ਭੋਲਾ ਖੁਰਮੀ, ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਤੇ ਸਮਾਜ ਸੇਵੀ ਗੁਰਿੰਦਰ ਸਿੰਘ ਕੋਟਕਪੂਰਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਆਈ.ਸੀ.ਆਈ.ਸੀ.ਆਈ. ਦੀ ਬੈਂਕ ਬਰਾਂਚ ਜੈਤੋ ਦੇ ਖਾਤੇਦਾਰ ਦੇ ਖਾਤੇ 'ਚੋਂ 36000 ਰੁਪਏ ਗਾਇਬ-ਮੈਨੇਜਰ 'ਤੇ ਅਣਗਹਿਲੀ ਦੇ ਦੋ...
Ad Position 24