15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 24-04-2026
ਫ਼ਰੀਦਕੋਟ, 23 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸੇਮ ਨਾਲਾ ਫ਼ਿਰੋਜ਼ਪੁਰ ਰੋਡ, ਫ਼ਰੀਦਕੋਟ ਮੌਜੂਦ ਸਨ ਤਾਂ ਮੁਗਲ ਸਿੰਘ ਉਰਫ਼ ਸੋਨੂੰ ਪੱਤਰ ਰਾਜ ਕੁਮਾਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 35 ਚਿੱਟੇ ਰੰਗ ਦੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਾਂਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਵਲੋਂ ਪਿੰਡ ਮਿਸ਼ਰੀਵਾਲਾ ਤੋਂ ਸੁਖਦੀਪ ਸਿੰਘ ਉਰਫ਼ ਪੋਪਲ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਚਹਿਲ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 50 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਨੇ ਕੁਲਬੀਰ ਸਿੰਘ ਮੱਤਾ ਦੇ ਗਿਲੇ ਸ਼ਿਕਵੇ ਦੂਰ ਕਰਵਾਏ ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਬਾਬਾ ਕੁਲਵੰਤ ਸਿੰਘ ਵਲੋਂ ਵਿਸ਼ੇਸ਼ ਸਨਮਾਨ
Ad Position 24