15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

52 ਦਿਨਾਂ 'ਚ 16 ਕਿਲੋਮੀਟਰ ਸੂਏ ਦੇ ਨਵੀਨੀਕਰਨ ਉਪਰੰਤ ਪਾਣੀ ਦੀ ਸਪਲਾਈ ਚਾਲੂ

Ad Position 21
No active advertisement
ਅਜੀਤ ਡੈਸਕ 24-04-2026
ਕੋਟਕਪੂਰਾ, 23 ਅਪ੍ਰੈਲ (ਮੇਘਰਾਜ)-ਕੋਟਕਪੂਰਾ-ਜੈਤੋ ਬਾਈਪਾਸ ਨਜ਼ਦੀਕ ਲੰਘਦੇ ਸੂਏ 'ਚ ਨਵੀਨੀਕਰਨ ਉਪਰੰਤ ਅੱਜ ਪਾਣੀ ਛੱਡ ਦਿੱਤਾ ਗਿਆ ਹੈ ਜਿਸ ਕਾਰਨ ਕਿਸਾਨਾਂ ਤੇ ਸ਼ਹਿਰ ਵਾਸੀਆਂ ਨੂੰ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ | ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਨਿਰਧਾਰਿਤ ਸਮੇਂ 'ਚ ਹੀ ਨਹੀਂ, ਸਗੋਂ ਸਮੇਂ ਤੋਂ ਪਹਿਲਾਂ ਪੂਰੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਕਰੀਬ 16 ਕਿਲੋਮੀਟਰ ਲੰਬਾਈ ਵਾਲੇ ਰਜਬਾਹੇ ਦੀ ਮੁਰੰਮਤ ਤੇ ਨਵੀਨੀਕਰਨ ਦਾ ਕੰਮ 12.56 ਕਰੋੜ ਰੁਪਏ ਦੇ ਲਾਗਤ ਨਾਲ ਸਮੇਂ ਤੋਂ ਪਹਿਲਾਂ ਮੁਕੰਮਲ ਕਰਕੇ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ¢ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਇਕ ਵਿਕਾਸ ਕੰਮ ਨਹੀਂ, ਸਗੋਂ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਵੱਡੀ ਮਿਸਾਲ ਹੈ¢ ਇਸ ਨਾਲ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਿੰਜਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ¢ ਉਨ੍ਹਾਂ ਦੱਸਿਆ ਕਿ ਕੋਟਕਪੂਰਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਭਵਿੱਖ 'ਚ ਵੀ ਇਸੇ ਤਰ੍ਹਾਂ ਵਿਕਾਸ ਦੀ ਰਫ਼ਤਾਰ ਜਾਰੀ ਰਹੇਗੀ¢ਦੱਸਣਯੋਗ ਹੈ ਕਿ ਉਕਤ ਸੂਏ ਦੇ ਵਾਰ ਵਾਰ ਟੁੱਟਣ ਕਾਰਨ ਕਈ ਵਾਰ ਕਿਸਾਨਾਂ ਦੀ ਫ਼ਸਲਾਂ ਵੀ ਮਾਰੀਆਂ ਗਈਆਂ ਸਨ ਜਿਸ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਸੀ | ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਜਸਵਿੰਦਰ ਸਿੰਘ ਸਰਪੰਚ ਲਾਲੇਆਣਾ, ਸਰਪੰਚ ਨਾਨਕਸਰ ਸੁਖਮੰਦਰ ਸਿੰਘ ਚਾਹਲ, ਲਖਵੀਰ ਸਿੰਘ ਸਰਪੰਚ ਢਾਬ ਗੁਰੂ ਕੀ, ਸਰਪੰਚ ਬਾਹਮਣਵਾਲਾ ਗੁਰਮੇਲ ਸਿੰਘ ਸੰਧੂ, ਬਸੰਤ ਸਿੰਘ ਮਾਨ, ਬਲਜਿੰਦਰ ਮਾਨ, ਬੇਅੰਤ ਸਿੰਘ ਢਾਬ, ਸ਼ਮਸ਼ੇਰ ਸਿੰਘ ਨਾਨਕਸਰ, ਗੁਰਸੇਵਕ ਸਿੰਘ ਨਾਨਕਸਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਪਾਲ ਨਗਰ 'ਚ ਬਿਜਲੀ ਕੱਟਾਂ ਤੋਂ ਪੇ੍ਰਸ਼ਾਨ ਮੁਹੱਲਾ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਕੋਟਕਪੂਰਾ ਨੇ ਮੰਡੀਆਂ ਦਾ ਦੌਰਾ ਕੀਤਾ
Ad Position 24