01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਐਸ.ਬੀ.ਆਰ.ਐਸ. ਕਾਲਜ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸਾਦਿਕ, 24 ਅਪ੍ਰੈਲ (ਆਰ. ਐਸ. ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਨਵਨੀਤ ਕੌਰ ਢਿੱਲੋਂ ਨੇ ਵਿਦਿਆਰਥਣਾਂ ਨੂੰ ਧਰਤੀ ਦੀ ਸੁਰੱਖਿਆ ਲਈ ਵਾਤਾਵਰਨ ਨੂੰ ਬਚਾਈ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਲਗਾਤਾਰ ਜੰਗਲਾਂ ਦੀ ਹੋ ਰਹੀ ਕਟਾਈ ਕਾਰਨ ਭੂ-ਖੋਰ ਹੋ ਰਿਹਾ ਹੈ ਤੇ ਲੋਕ ਪਲਾਸਟਿਕ ਦੀਆਂ ਬਣੀਆਂ ਚੀਜ਼ਾਂ ਦੀ ਵਰਤੋਂ ਜ਼ਿਆਦਾ ਕਰ ਰਹੇ ਹਨ ਜਿਸ ਕਾਰਨ ਪ੍ਰਦੂਸ਼ਣ ਵੱਧ ਰਿਹਾ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਪਲਾਸਟਿਕ ਦੀ ਘੱਟ ਵਰਤੋਂ ਕਰਨ ਲਈ ਪ੍ਰੇਰਿਆ | ਉਪਰੰਤ ਪਿ੍ੰਸੀਪਲ ਨਵਨੀਤ ਕੌਰ ਢਿੱਲੋਂ, ਈਕੋ ਕਲੱਬ ਦੇ ਨੋਡਲ ਅਫਸਰ ਪ੍ਰੋ. ਰੂਪਨੀਤ ਕੌਰ ਤੇ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਦੇ ਗਰਾਊਾਡ ਵਿਚ ਬੂਟੇ ਲਗਾਏ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਕੰਮ ਕਰਨ ਤੋਂ ਅਸਮਰਥ ਲੋਕਾਂ ਨੂੰ ਦਿੱਤੀ ਵਿੱਤੀ ਸਹਾਇਤਾ ਅਗਲੀ ਖ਼ਬਰ ਸਿਗਵਾ ਪਲਾੲਾੀਵੁੱਡ ਹਾਰਡਵੇਅਰ ਸ਼ੋਅਰੂਮ ਦਾ ਭਾਈ ਸਿੱਧੂ ਵਲੋਂ ਉਦਘਾਟਨ
Ad Position 24