01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਰਬੱਤ ਦਾ ਭਲਾ ਟਰੱਸਟ ਨੇ ਕੰਮ ਕਰਨ ਤੋਂ ਅਸਮਰਥ ਲੋਕਾਂ ਨੂੰ ਦਿੱਤੀ ਵਿੱਤੀ ਸਹਾਇਤਾ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਨ ਤੋਂ ਅਸਮਰਥ 70 ਲੋਕਾਂ ਨੂੰ 70 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਸੰਚਾਲਕ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਦਿੱਤੀ ਗਈ | ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਲੋਕ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਲੰਮੇ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਵੀ ਹਨ | ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਰਨੇਕ ਸਿੰਘ ਰਿਟਾ. ਲੈਕਚਰਾਰ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜ਼ੈਲਦਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ ਅਤੇ ਸੋਹਣ ਲਾਲ ਗੁੰਬਰ ਮਲੋਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਉਸਾਰੇ ਜਾ ਰਹੇ ਹਨ ਖੇਡ ਗਰਾਊਾਡ ਤੇ ਮਿੰਨੀ ਪਾਰਕ-ਡਾ. ਬਲਜੀਤ ਕੌਰ ਅਗਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Ad Position 24