01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਜਾਬ ਸਰਕਾਰ ਵਲੋਂ ਉਸਾਰੇ ਜਾ ਰਹੇ ਹਨ ਖੇਡ ਗਰਾਊਾਡ ਤੇ ਮਿੰਨੀ ਪਾਰਕ-ਡਾ. ਬਲਜੀਤ ਕੌਰ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮਲੋਟ, 24 ਅਪ੍ਰੈਲ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਸ਼ਹਿਰ ਨੂੰ ਸੁੰਦਰ ਬਣਾਉਣ ਦੇ ਮਕਸਦ ਨਾਲ ਖੇਡ ਗਰਾਊਾਡ ਤੇ ਮਿੰਨੀ ਪਾਰਕ ਉਸਾਰੇ ਜਾ ਰਹੇ ਹਨ | ਇਹ ਜਾਣਕਾਰੀ ਡਾ. ਬਲਜੀਤ ਕੌਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਮੰਤਰੀ ਪੰਜਾਬ ਨੇ ਮਲੋਟ ਵਿਖੇ ਨਵੇਂ ਬਣੇ ਵਾਲੀਵਾਲ ਗਰਾਊਾਡ ਦਾ ਉਦਘਾਟਨ ਕਰਦਿਆਂ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਇਸ ਖੇਡ ਗਰਾਊਾਡ ਤੇ ਪਾਰਕ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮਿਲੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਨ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਬਚ ਕੇ ਤੰਦਰੁਸਤ ਬਨਣ ਤੇ ਇਸ ਦੀ ਤਰਜ਼ 'ਤੇ ਹਲਕੇ ਦੇ 24 ਪਿੰਡਾਂ ਵਿਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਇਸ ਖੇਡ ਗਰਾਊਾਡ 'ਤੇ ਕੈਬਨਿਟ ਮੰਤਰੀ ਨੇ ਆਪਣੇ ਨਿੱਜੀ ਫ਼ੰਡ ਵਿਚੋਂ 10 ਲੱਖ ਰੁਪਏ ਖ਼ਰਚ ਕਰਕੇ ਪੰਚਾਇਤੀ ਰਾਜ ਵਿਭਾਗ ਰਾਹੀਂ ਤਿਆਰ ਕਰਵਾਇਆ ਗਿਆ ਹੈ | ਇਸ ਮੌਕੇ ਲਵ ਬੱਤਰਾ, ਰਾਜੀਵ ਉਪਲ, ਗੁਰਮੀਤ ਸਿੰਘ ਵਿਰਦੀ, ਜਗਨ ਨਾਥ ਸ਼ਰਮਾ, ਨਿਰਮਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਅਤੇ ਛਿੰਦਰਪਾਲ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਔਰਤਾਂ ਤੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਲਈ ਵਿਸ਼ੇਸ਼ ਟੀਕਾਕਰਨ ਹਫ਼ਤਾ 30 ਤੱਕ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਕੰਮ ਕਰਨ ਤੋਂ ਅਸਮਰਥ ਲੋਕਾਂ ਨੂੰ ਦਿੱਤੀ ਵਿੱਤੀ ਸਹਾਇਤਾ
Ad Position 24