01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗਰਭਵਤੀ ਔਰਤਾਂ ਤੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਲਈ ਵਿਸ਼ੇਸ਼ ਟੀਕਾਕਰਨ ਹਫ਼ਤਾ 30 ਤੱਕ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਲਖਬੀਰ ਕੌਰ ਦੀ ਅਗਵਾਈ ਹੇਠ ਗਰਭਵਤੀ ਔਰਤਾਂ ਤੇ ਜ਼ਿਲ੍ਹੇ ਦੇ ਝੁੱਗੀ-ਝੌਂਪੜੀ ਵਾਲੇ ਖੇਤਰਾਂ 'ਚ ਰਹਿੰਦੇ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਦੀ ਕਵਰੇਜ ਨੂੰ ਸੌ ਫ਼ੀਸਦੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ ਕੀਤਾ ਗਿਆ ਹੈ | ਡਾ. ਲਖਬੀਰ ਕੌਰ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਨਿਯਮਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ (0 ਤੋਂ 5 ਸਾਲ) ਤੇ ਗਰਭਵਤੀ ਔਰਤਾਂ ਨੂੰ ਕਵਰ ਕਰਨ 'ਤੇ ਕੇਂਦਰਿਤ ਹੈ | ਉਨ੍ਹਾਂ ਖ਼ਾਸ ਤੌਰ 'ਤੇ ਜ਼ੋਰ ਦਿੱਤਾ ਕਿ ਇਸ ਹਫ਼ਤੇ ਦੌਰਾਨ ਉਚ ਜ਼ੋਖ਼ਮ ਵਾਲੀਆਂ ਆਬਾਦੀਆਂ, ਜਿਵੇਂ ਕਿ ਝੁੱਗੀ-ਝੌਂਪੜੀ ਦੇ ਇਲਾਕਿਆਂ, ਪ੍ਰਵਾਸੀ ਮਜ਼ਦੂਰਾਂ ਦੇ ਖੇਤਰਾਂ ਤੇ ਇੱਟਾਂ ਦੇ ਭੱਠਿਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਟੀਕਾਕਰਨ ਹਰ ਬੱਚੇ ਤੇ ਗਰਭਵਤੀ ਔਰਤ ਦਾ ਬੁਨਿਆਦੀ ਸਿਹਤ ਅਧਿਕਾਰ ਹੈ | ਇਸ ਵਿਸ਼ੇਸ਼ ਹਫ਼ਤੇ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਜਾਨਲੇਵਾ ਬਿਮਾਰੀਆਂ ਤੋਂ ਸੁਰੱਖਿਆ ਤੋਂ ਵਾਂਝਾ ਨਾ ਰਹੇ | ਝੁੱਗੀ-ਝੌਂਪੜੀ ਵਾਲੇ ਇਲਾਕਿਆਂ 'ਚ ਟੀਕਾਕਰਨ ਦੀ ਕਵਰੇਜ ਨੂੰ ਬਣਾਈ ਰੱਖਣਾ ਇੱਕ ਚੁਣੌਤੀ ਹੈ, ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੂਰ-ਦੁਰਾਡੇ ਦੇ ਖੇਤਰਾਂ ਅਤੇ ਹਾਈ-ਰਿਸਕ ਪਾਕੇਟਸ ਵਿਚ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ ਅਤੇ ਮੌਕੇ 'ਤੇ ਕੈਂਪ ਲਗਾ ਕੇ ਟੀਕਾਕਰਨ ਕਰ ਰਹੀਆਂ ਹਨ | ਡਾ. ਲਖਬੀਰ ਕੌਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਸਪਾਸ ਕੋਈ ਅਜਿਹਾ ਬੱਚਾ ਜਾਂ ਗਰਭਵਤੀ ਔਰਤ ਹੈ, ਜਿਸ ਦਾ ਟੀਕਾਕਰਨ ਅਧੂਰਾ ਹੈ ਜਾਂ ਨਹੀਂ ਹੋਇਆ, ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ ਜਾਂ ਟੀਮਾਂ ਨੂੰ ਸੂਚਿਤ ਕੀਤਾ ਜਾਵੇ | ਇਸ ਸਮੇਂ ਸਰਬਜੀਤ ਸਿੰਘ ਕੋਲਡ ਚੇਨ ਅਫ਼ਸਰ, ਲਾਲ ਚੰਦ ਹੈਲਥ ਸੁਪਰਵਾਇਜ਼ਰ, ਗੁਰਵਿੰਦਰ ਕੌਰ ਹੈਲਥ ਵਰਕਰ ਅਤੇ ਆਸ਼ਾ ਵਰਕਰ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਦਰਜਨਾਂ ਏਕੜ ਕਣਕ ਦਾ ਨਾੜ ਅੱਗ ਨਾਲ ਸੜਿਆ, ਕਿਸਾਨਾਂ ਨੇ ਜੱਦੋ-ਜਹਿਦ ਨਾਲ ਪਾਇਆ ਅੱਗ 'ਤੇ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਉਸਾਰੇ ਜਾ ਰਹੇ ਹਨ ਖੇਡ ਗਰਾਊਾਡ ਤੇ ਮਿੰਨੀ ਪਾਰਕ-ਡਾ. ਬਲਜੀਤ ਕੌਰ
Ad Position 24