06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਫ਼ਰੀਦਕੋਟ ਕੇਂਦਰੀ ਜੇਲ੍ਹ ਦੇ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 26-04-2026
ਫ਼ਰੀਦਕੋਟ, 25 ਅਪ੍ਰੈਲ (ਸਰਬਜੀਤ ਸਿੰਘ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਇਕ ਹਵਾਲਾਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜੇਲ੍ਹ ਅਧਿਕਾਰੀ ਵਲੋਂ ਇਸ ਮਾਮਲੇ ਦੀ ਤੁਰੰਤ ਪੁਲਿਸ ਨੂੰ ਦਿੱਤੀ ਗਈ | ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਕਬਜ਼ੇ 'ਚ ਲੈ ਲਈ ਗਈ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਮੁਤਾਬਿਕ ਜੁਗਨੂੰ ਬਾਬਾ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਲੇਲਾ ਮਾਘ ਸਿੰਘ, ਤਹਿਸੀਲ ਜਗਰਾਓ, ਜ਼ਿਲ੍ਹਾ ਲੁਧਿਆਣਾ, ਜੋ ਕਿ ਮੁਕਦਮਾ ਨੰਬਰ 15 ਮਿਤੀ 21-03-2023 ਥਾਣਾ ਅਜੀਤਵਾਲ ਜ਼ਿਲ੍ਹਾ ਮੋਗਾ ਅਧੀਨ ਧਾਰਾ 379-ਬੀ ਦੇ ਤਹਿਤ ਕੇਂਦਰੀ ਜ਼ੇਲ੍ਹ ਫ਼ਰੀਦਕੋਟ ਵਿਚ ਨਜ਼ਰਬੰਦ ਸੀ | ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਕਰੀਬ 3 ਵਜੇ ਉਕਤ ਹਵਾਲਾਤੀ ਨੇ ਆਪਣੀ ਬੈਰਕ ਦੇ ਅੰਦਰ ਚੈਨਲ ਨਾਲ ਫ਼ਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਗੁਰੂ ਗੋਬਿੰਦ ਸਿੰਘ ਹਸਪਤਾਲ ਫ਼ਰੀਦਕੋਟ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ | ਸਿਟੀ ਪੁਲਿਸ ਵਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਖੜ੍ਹੀ ਬਲੈਰੋ ਜੀਪ 'ਚ ਵੱਜੀ ਕਾਰ, ਚਾਲਕਾਂ ਨੂੰ ਲੱਗੀਆਂ ਮਾਮੂਲੀ ਸੱਟਾਂ <br/> ਅਗਲੀ ਖ਼ਬਰ ਤਰਨ ਤਾਰਨ ਤੋਂ 5 ਕਿਲੋ 101 ਗ੍ਰਾਮ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ
Ad Position 24
No active advertisement