06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਨਪ੍ਰੀਤ ਸਿੰਘ ਇਯਾਲੀ ਦੇ ਕਨਵੀਨਰ ਬਣਨ 'ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 26-04-2026
ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜ਼ਿਲ੍ਹਾ ਫ਼ਰੀਦਕੋਟ ਜਥੇਬੰਦੀ ਦੀ ਇਕ ਅਹਿਮ ਮੀਟਿੰਗ ਇਤਿਹਾਸਕ ਅਸਥਾਨ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਕੀਤੀ ਗਈ | ਮੀਟਿੰਗ ਦੀ ਅਗਵਾਈ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਪ੍ਰੀਤ ਸਿੰਘ ਭੋਲੂਵਾਲਾ ਅਤੇ ਦਿਹਾਤੀ ਪ੍ਰਧਾਨ ਰਣਜੀਤ ਸਿੰਘ ਦਬੜੀਖਾਨਾ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਮੀਟਿੰਗ ਦੌਰਾਨ ਪੰਥਕ ਏਕਤਾ ਲਈ ਬਣੀ ਤਾਲਮੇਲ ਕਮੇਟੀ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਮੂਹ ਅਹੁਦੇਦਾਰਾਂ ਵਲੋਂ ਇਸ ਗਠਜੋੜ ਨੂੰ ਸਮੇਂ ਦੀ ਲੋੜ ਕਰਾਰ ਦਿੰਦਿਆਂ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਇਕ ਮਜ਼ਬੂਤ ਕਦਮ ਦੱਸਿਆ ਗਿਆ | ਇਸ ਮੌਕੇ ਮਨਪ੍ਰੀਤ ਸਿੰਘ ਭੋਲੂਵਾਲਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਵਿਚ ਇਹ ਭਾਵਨਾ ਸੀ ਕਿ ਪੰਜਾਬ ਨੂੰ ਇਕ ਇਮਾਨਦਾਰ, ਦਿ੍ੜ੍ਹ ਅਤੇ ਦੂਰਦਰਸ਼ੀ ਲੀਡਰਸ਼ਿਪ ਦੀ ਲੋੜ ਹੈ, ਜੋ ਪੰਥਕ ਅਤੇ ਪੰਜਾਬੀ ਮੁੱਦਿਆਂ ਨੂੰ ਤਰਜੀਹ ਦੇ ਕੇ ਉਨ੍ਹਾਂ ਦਾ ਹੱਲ ਲੱਭ ਸਕੇ | ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਦੇ ਕਨਵੀਨਰ ਬਣਨ ਨਾਲ ਪੰਥ ਪ੍ਰਸਤ ਅਤੇ ਪੰਜਾਬ ਦਰਦੀ ਲੋਕਾਂ ਵਿਚ ਨਵੀਂ ਆਸ ਜਗੀ ਹੈ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜ਼ਿਲ੍ਹਾ ਜਥੇਬੰਦੀ ਵਲੋਂ ਜਲਦੀ ਹੀ ਇਕ ਵਿਸ਼ਾਲ ਸਵਾਗਤੀ ਸਮਾਗਮ ਕਰਵਾਇਆ ਜਾਵੇਗਾ | ਰਣਜੀਤ ਸਿੰਘ ਦਬੜੀਖਾਨਾ ਨੇ ਕਿਹਾ ਕਿ ਗੁਰਦੁਆਰਾ ਖ਼ਾਲਸਾ ਦੀਵਾਨ ਵਰਗੇ ਪਵਿੱਤਰ ਅਸਥਾਨ 'ਤੇ ਹੋਈ ਇਹ ਮੀਟਿੰਗ ਪੰਥਕ ਏਕਤਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਇਸ ਅਸਥਾਨ 'ਤੇ ਮੀਟਿੰਗ ਲਈ ਇਜ਼ਾਜਤ ਨਾ ਮਿਲਣ ਦੇ ਬਾਵਜੂਦ, ਅੱਜ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਥਕ ਸੋਚ ਵਾਲੇ ਲੋਕ ਇਕੱਠੇ ਹੋ ਰਹੇ ਹਨ, ਜੋ ਵੱਡੇ ਬਦਲਾਅ ਦਾ ਸੰਕੇਤ ਹੈ | ਉਨ੍ਹਾਂ ਵਰਕਰਾਂ ਦੇ ਉਤਸ਼ਾਹ ਨੂੰ ਵੇਖਦਿਆਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਪੰਥਕ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਵਰਕਰਾਂ ਦੀ ਨਾਰਾਜ਼ਗੀ ਕਾਰਨ ਉਹ ਚੁੱਪ ਬੈਠੇ ਹਨ, ਪਰ ਹੁਣ ਉਨ੍ਹਾਂ ਤੱਕ ਪਹੁੰਚ ਕਰਕੇ ਮੁੜ ਸਰਗਰਮ ਕੀਤਾ ਜਾਵੇਗਾ | ਮੀਟਿੰਗ ਦੌਰਾਨ ਕੁਲਬੀਰ ਸਿੰਘ ਮੱਤਾ ਦੀ ਪਾਰਟੀ ਵਿਚ ਘਰ ਵਾਪਸੀ 'ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਮਨਪ੍ਰੀਤ ਸਿੰਘ ਭੋਲੂਵਾਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਰਣਜੀਤ ਸਿੰਘ ਅÏਲਖ ਜ਼ਿਲ੍ਹਾ ਦਿਹਾਤੀ ਪ੍ਰਧਾਨ, ਪਿ੍ਤਪਾਲ ਸਿੰਘ ਕੋਹਲੀ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ, ਭਾਈ ਜਸਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ ਦਿਹਾਤੀ, ਡਾਕਟਰ ਐਮ.ਐਸ ਭੁੱਲਰ ਫ਼ਿਰੋਜ਼ਪੁਰ, ਗੁਰਜੰਟ ਸਿੰਘ ਸਿਰਸੜੀ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਸਰਕਲ ਪ੍ਰਧਾਨ ਸ਼ਹਿਰੀ, ਜਗਦੇਵ ਸਿੰਘ ਸਰਕਲ ਪ੍ਰਧਾਨ ਸ਼ਹਿਰੀ-2, ਸੁਖਵੀਰ ਸਿੰਘ ਗਿੱਲ ਜਨਰਲ ਸਕੱਤਰ, ਕੁਲਬੀਰ ਸਿੰਘ ਮੱਤਾ, ਐਡਵੋਕੇਟ ਜੋਗਿੰਦਰ ਸਿੰਘ ਬਰਾੜ, ਬੱਬੀ ਭੁੱਲਰ, ਹਰਬੰਸ ਸਿੰਘ, ਸੁਖਵੀਰ ਸਿੰਘ ਸਮਰਾ, ਪ੍ਰਗਟ ਸਿੰਘ ਮੀਤ ਪ੍ਰਧਾਨ, ਬਲਕਰਨ ਸਿੰਘ ਸ਼ਿਮਰੇਵਾਲਾ ਸਰਕਲ ਪ੍ਰਧਾਨ ਸਾਦਿਕ, ਜਗਜੀਵਨ ਸਿੰਘ ਸੰਧੂ ਸਾਬਕਾ ਸਰਪੰਚ ਹਰਦਿਆਲੇਆਣਾ, ਹਰਵਿੰਦਰ ਸਿੰਘ ਬੱਬੂ, ਭਗਵੰਤ ਸਿੰਘ ਸਿੱਧੂ, ਯਾਦਵਿੰਦਰ ਸਿੰਘ ਪੱਖੀ, ਅਮਰੀਕ ਸਿੰਘ ਭੋਲੂਵਾਲਾ, ਸੁਖਮੰਦਰ ਸਿੰਘ, ਹਰਵੰਤ ਸਿੰਘ, ਮਨਪ੍ਰੀਤ ਸਿੰਘ, ਬਲਕਰਨ, ਗੋਪੀ, ਰਣਪਿੰਦਰਜੀਤ ਗੋਲਡੀ, ਹੈਪੀ ਬਰਾੜ, ਜਰਮਨ ਬਰਾੜ, ਸੇਵਕ ਸਿੰਘ, ਬਲਵਿੰਦਰ ਸਿੰਘ, ਅਮਨਿੰਦਰ ਸਿੰਘ ਬਰਾੜ, ਰਜਿੰਦਰ ਸਿੰਘ ਬਰਾੜ, ਸੁਖਦੇਵ ਸਿੰਘ, ਵੀਰ ਸਿੰਘ ਕੋਟਕਪੂਰਾ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਦਰਸ਼ਨ ਸਿੰਘ, ਬਲਵੰਤ ਸਿੰਘ, ਰਣਜੀਤ ਸਿੰਘ ਢੈਪਈ, ਦਿਲਬਾਗ ਸਿੰਘ ਭੱਟੀ, ਕੇ.ਪੀ ਸਿੰਘ ਸਰਾਂ, ਰਣਜੀਤ ਸਿੰਘ ਸੇਠੀ , ਗੁਰਪਿਆਰ ਸਿੰਘ, ਅਮਨਜੋਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਸਪੈਸ਼ਲ ਚੈਕਿੰਗ ਆਪ੍ਰੇਸ਼ਨ ਚਲਾਇਆ <br/> ਅਗਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਸਰਬਸੰਮਤੀ ਨਾਲ ਰਵੀ ਬਾਂਸਲ ਪ੍ਰਧਾਨ ਬਣੇ <br/>
Ad Position 24
No active advertisement