06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਸਪੈਸ਼ਲ ਚੈਕਿੰਗ ਆਪ੍ਰੇਸ਼ਨ ਚਲਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਹਰ ਕਿਸਮ ਦੀ ਸ਼ੱਕੀ ਗਤੀਵਿਧੀ ਉੱਪਰ ਪੈਨੀ ਨਿਗਰਾਨੀ ਰੱਖਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ | ਅੱਜ ਫ਼ਰੀਦਕੋਟ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ 'ਤੇ ਐਂਟੀ-ਸਾਬੋਟੇਜ ਟੀਮਾਂ ਅਤੇ ਡੌਗ ਸਕਵਾਡ ਦੀ ਸਹਾਇਤਾ ਨਾਲ ਵਿਸ਼ੇਸ਼ ਜਾਂਚ ਆਪ੍ਰੇਸ਼ਨ ਚਲਾਇਆ ਗਿਆ | ਪੁਲਿਸ ਟੀਮਾਂ ਵਲੋਂ ਰੇਲਵੇ ਸਟੇਸ਼ਨਾਂ ਦੇ ਹਰ ਹਿੱਸੇ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ | ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਕਾਰਵਾਈ ਦੌਰਾਨ ਜੀ.ਆਰ.ਪੀ ਪੁਲਿਸ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ | ਬਿਨਾਂ ਕਿਸੇ ਵਜ੍ਹਾ ਦੇ ਰੇਲਵੇ ਸਟੇਸ਼ਨ 'ਤੇ ਮੌਜੂਦ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਅਤੇ ਗਤੀਵਿਧੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ | ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੀਆਂ ਪਾਰਕਿੰਗਾਂ ਵਿਚ ਖੜ੍ਹੇ ਵਾਹਨਾਂ ਦੀ ਜਾਂਚ 'ਵਾਹਨ ਐਪ' ਰਾਹੀਂ ਕੀਤੀ ਗਈ, ਤਾਂ ਜੋ ਕਿਸੇ ਵੀ ਸ਼ੱਕੀ ਜਾਂ ਬਿਨਾਂ ਦਸਤਾਵੇਜ਼ ਵਾਲੇ ਵਾਹਨ ਦੀ ਤੁਰੰਤ ਪਛਾਣ ਹੋ ਸਕੇ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਨੇ ਦੱਸਿਆ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਪੁਲਿਸ ਦੀ ਸਭ ਤੋਂ ਪਹਿਲੀ ਪ੍ਰਥਮਿਕਤਾ ਹੈ | ਐਂਟੀ-ਸਾਬੋਟੇਜ ਅਤੇ ਡੌਗ ਸਕਵਾਡ ਟੀਮਾਂ ਦੀ ਮਦਦ ਨਾਲ ਵਿਸ਼ੇਸ਼ ਜਾਂਚ ਆਪ੍ਰੇਸ਼ਨ ਚਲਾਉਣ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਸ਼ਰਾਰਤੀ ਤੱਤ ਜਨਤਕ ਸੁਰੱਖਿਆ ਵਿੱਚ ਵਿਘਨ ਨਾ ਪਾ ਸਕੇ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ਹਿਰ 'ਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ <br/> ਅਗਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਦੇ ਕਨਵੀਨਰ ਬਣਨ 'ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਭਰਵਾਂ ਸਵਾਗਤ <br/>
Ad Position 24
No active advertisement