06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਿਵਲ ਹਸਪਤਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਗਿੱਦੜਬਾਹਾ, 25 ਅਪੈ੍ਰਲ (ਪਰਮਜੀਤ ਸਿੰਘ ਥੇੜ੍ਹੀ)-ਕਾਰਜਕਾਰੀ ਐੱਸ.ਐੱਮ.ਓ. ਡਾ. ਧਰਿੰਦਰ ਗਰਗ ਦੀ ਅਗਵਾਈ ਹੇਠ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਧਰਿੰਦਰ ਗਰਗ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮਲੇਰੀਆ ਬੁਖ਼ਾਰ ਖੜ੍ਹੇ ਪਾਣੀ ਵਿਚ ਪੈਦਾ ਹੋਣ ਵਾਲੇ ਐਨਾਫਲੀਜ ਮੱਛਰ ਦੇ ਕੱਟਣ ਨਾਲ ਫਫ਼ਲਦਾ ਹੈ ਅਤੇ ਇਹ ਮੱਛਰ ਰਾਤ ਤੇ ਸਵੇਰ ਵੇਲੇ ਕੱਟਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਪੁੱਜ ਕੇ ਜਾਂਚ ਕਰਵਾਉਣੀ ਚਾਹੀਦੀ ਹੈ | ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਦਾ ਇਲਾਜ ਤੇ ਸਾਰੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ | ਇਸ ਮੌਕੇ ਮਲੇਰੀਆ ਸੰਬੰਧੀ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਇਨਾਮ ਵੰਡੇ | ਇਸ ਮੌਕੇ ਸਿਹਤ ਵਿਭਾਗ ਦੇ ਡਾਕਟਰ ਮੰਜੂ ਬਾਂਸਲ, ਜਸਵਿੰਦਰ ਸਿੰਘ, ਸੁਖਮੰਦਰ ਕੌਰ, ਸਿਮਰਜੀਤ ਕੌਰ ਅਤੇ ਇਲਾਕੇ ਦੇ ਇਕ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਕੰਪਿਊਟਰ ਸਾਇੰਸ ਇੰਜੀਨੀਅਰ ਬਣਨਾ ਚਾਹੁੰਦਾ ਹੈ ਕੀਰਤਨਪਾਲ ਸਿੰਘ <br/>
Ad Position 24
No active advertisement