06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੁਰੱਖਿਆ ਲਈ ਜਾਗਰੂਕਤਾ ਫ਼ੈਲਾਉਣ ਵਾਲੀਆਂ ਕਈ ਗਤੀਵਿਧੀਆਂ ਵਿਚ ਭਾਗ ਲਿਆ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ ਅਤੇ ਪਰਮਜੀਤ ਕੌਰ ਬਰਾੜ ਦੀ ਪ੍ਰੇਰਣਾ ਨਾਲ ਇਹ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬੂਟੇ ਲਗਾਏ ਅਤੇ ਧਰਤੀ ਤੇ ਵਾਤਾਵਰਣ ਨੂੰ ਬਚਾਉਣ ਲਈ ਪ੍ਰਣ ਲਿਆ ਗਿਆ | ਪਿ੍ੰਸੀਪਲ ਜੋਗਿੰਦਰ ਤਨੇਜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਪਾਣੀ, ਹਵਾ ਤੇ ਕੁਦਰਤ ਦੀ ਸੰਭਾਲ ਕਰਨੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਚਾ ਵਾਤਾਵਰਣ ਬਣਾਇਆ ਜਾ ਸਕੇ | ਇਸ ਮੌਕੇ ਬੱਚਿਆਂ ਨੇ ਪੋਸਟਰ ਬਣਾ ਕੇ ਅਤੇ ਸਲੋਗਨ ਬੋਲ ਕੇ ਧਰਤੀ ਤੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ 8 ਬੈਂਡ ਲਏ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/>
Ad Position 24
No active advertisement