ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਅਰਮਾਨਵੀਰ ਸਿੰਘ ਵਾਸੀ ਵਾਂਦਰ ਜਟਾਣਾ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ 8 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ-ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ, ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥੀ ਅਰਮਾਨਵੀਰ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ ਇਹ ਬੈਂਡ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ |